28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਗਤਕਾ ਖਿਡਾਰੀਆਂ ਨੇ ਰਾਜ ਪੱਧਰੀ ਗਤਕਾ ਚੈਂਪੀਅਨਸ਼ਿਪ 'ਚ ਹਾਸਿਲ ਕੀਤੇ 9 ਤਗਮੇ

Ad Position 21
No active advertisement
ਅਜੀਤ ਡੈਸਕ 27-04-2026
ਬੰਗਾ, 26 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)- 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ 2026 ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਗੱਤਕਾ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਤਗਮੇ ਜਿੱਤ ਕੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ | ਪਿ੍ਤਪਾਲ ਸਿੰਘ ਹਵੇਲੀ ਦੀ ਸਰਪ੍ਰਸਤੀ ਤੇ ਅਮੋਲਪ੍ਰੀਤ ਸਿੰਘ ਦੀ ਅਗਵਾਈ 'ਚ ਰੋਪੜ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ 'ਚ ਭਾਗ ਲੈਂਦੇ ਹੋਏ ਪ੍ਰਭਜੋਤ ਸਿੰਘ ਨੇ ਦੋ ਅਤੇ ਹਰਸ਼ਦੀਪ ਸਿੰਘ, ਗੋਪਾਲ ਸਿੰਘ, ਗੁਰਨੂਰ ਸਿੰਘ, ਮਨਮਾਹੀ ਸਿੰਘ, ਹਰਪ੍ਰੀਤ ਸਿੰਘ ਗੱਤਕਾ ਖਿਡਾਰੀਆਂ ਨੇ ਸੱਤ ਤਗਮੇ ਪ੍ਰਾਪਤ ਕਰਕੇ ਜ਼ਿਲ੍ਹੇ ਲਈ ਮਾਣ ਵਾਲੀ ਪ੍ਰਾਪਤੀ ਹਾਸਲ ਕੀਤੀ | ਇਸ ਮੌਕੇ 'ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ 'ਤੇ ਜ਼ਿਲ੍ਹੇ ਦੀ ਟੀਮ ਨਾਲ ਮਿਲਣੀ ਕਰਕੇ ਵਧਾਈ ਦਿੱਤੀ | ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ | ਉਨ੍ਹਾਂ ਕੋਚ ਸਾਹਿਬਾਨ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਗੱਤਕਾ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੇ ਅਧਿਕਾਰੀਆਂ ਅਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਨੇ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਪਿ੍ਤਪਾਲ ਸਿੰਘ ਹਵੇਲੀ, ਅਮਰਜੀਤ ਸਿੰਘ ਖਾਲਸਾ,ਅਮੋਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਆਦਿ ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ 'ਚ ਕਾਂਗਰਸ ਬਹੁਮਤ ਨਾਲ ਸਰਕਾਰ ਬਣਾਵੇਗੀ- ਚੌਧਰੀ ਮੀਨਾ ਸੂੰਢ ਅਗਲੀ ਖ਼ਬਰ ਰੋਜ਼ਾਨਾ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਤੋਂ ਲੋਕ ਪ੍ਰੇਸ਼ਾਨ
Ad Position 24