28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਬਿਜਲੀ ਕੱਟਾਂ ਸੰਬੰਧੀ ਕਿਰਤੀ ਕਿਸਾਨ ਯੂਨੀਅਨ ਦਾ ਵਫਦ ਬਿਜਲੀ ਅਧਿਕਾਰੀਆਂ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 27-04-2026
ਜਾਡਲਾ, 26 ਅਪ੍ਰੈਲ (ਸੁਰਿੰਦਰ ਦੁੱਗਲ) - ਦਿਨ ਅਤੇ ਰਾਤ ਦੇ ਸਮੇਂ ਬਿਜਲੀ ਵਿਭਾਗ ਵਲੋਂ ਲਗਾਏ ਜਾ ਰਹੇ ਘੰਟਿਆਂ ਬੱਧੀ ਅਣ ਐਲਾਨੇ ਬਿਜਲੀ ਕੱਟਾਂ ਤੋਂ ਦੁਖੀ ਕਿਰਤੀ ਕਿਸਾਨ ਯੂਨੀਅਨ ਦੇ ਇਕ ਵਫਦ ਵਲੋਂ ਬਲਾਕ ਨਵਾਂਸ਼ਹਿਰ ਦੇ ਪ੍ਰਧਾਨ ਕੁਲਵੀਰ ਸਿੰਘ ਸ਼ਾਹਪੁਰ ਪੱਟੀ ਦੀ ਅਗਵਾਈ ਹੇਠ ਜਾਡਲਾ ਬਿਜਲੀ ਘਰ ਦੇ ਗਰਿੱਡ ਵਿਖੇ ਬਿਜਲੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ | ਉਨ੍ਹਾਂ ਕਿਹਾ ਕਿ ਦਿਨ ਅਤੇ ਰਾਤ ਦੇ ਸਮੇਂ ਲੱਗ ਰਹੇ ਬਿਜਲੀ ਕੱਟਾਂ ਕਾਰਨ ਆਮ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਸ ਦੇ ਨਾਲ ਹੀ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਵੀ ਪੂਰੀ ਨਹੀਂ ਮਿਲ ਰਹੀ | ਵਫਦ ਨੂੰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਗਰਿੱਡ ਇੰਚਾਰਜ ਵਧੀਕ ਐਸ.ਡੀ.ਓ ਇੰਜੀ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਬਿਜਲੀ ਕੱਟ ਹੈੱਡ ਆਫਿਸ ਪਟਿਆਲਾ ਵਲੋਂ ਜਾਰੀ ਹਿਦਾਇਤਾਂ ਅਨੁਸਾਰ ਲਗਾਏ ਜਾ ਰਹੇ ਹਨ | ਇਸ ਮੌਕੇ ਨਰਿੰਦਰ ਸਿੰਘ, ਤਾਰਾ ਸਿੰਘ, ਜਸਵਿੰਦਰ ਸਿੰਘ, ਘੰਮਣ ਲਾਲ, ਕਰਨੈਲ ਸਿੰਘ ਆਦਿ ਵੀ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਬੰਗਾ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਵਫ਼ਦ ਵਲੋਂ ਨੂਰਪੁਰ ਪਿੰਡ 'ਚ ਭਗਤ ਧੰਨਾ ਜੀ ਚੈਰੀਟੇਬਲ ਹਸਪਤਾਲ ਦਾ ਦੌਰਾ
Ad Position 24