ਬੰਗਾ, 26 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)- ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਸੀ. ਬੀ. ਐਸ. ਈ ਵਲੋਂ ਸੈਸ਼ਨ 2025-26 ਦੇ ਦਸਵੀਂ ਜਮਾਤ ਦੇ ਐਲਾਨੇ ਨਤੀਜਾ ਬਾਰੇ ਸਕੂਲ ਦੇ ਚੇਅਰਪਰਸਨ ਸ੍ਰੀਮਤੀ ਨਰਿੰਦਰ ਕੌਰ ਅਤੇ ਪ੍ਰਭਨੂਰ ਸਿੰਘ ਰੰਧਾਵਾ ਨੇ ਗੱਲ ਕਰਦੇ ਹੋਏ ਦੱਸਿਆ ਕਿ ਇਸ ਵਾਰ ਦੇ ਨਤੀਜਿਆਂ 'ਚ ਵੀ ਇੱਕ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰੀ ਤੇ ਪਹਿਲੇ ਸਥਾਨਾਂ 'ਤੇ ਕਬਜ਼ਾ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਮੈਡਮ ਚਰਨਜੀਤ ਕੌਰ ਅਤੇ ਮੈਡਮ ਜੋਤੀ ਟਾਹ ਅਤੇ ਪਿ੍ੰਸੀਪਲ ਮੈਡਮ ਜਸਵਿੰਦਰ ਕੌਰ ਨੇ ਸ਼ਾਨਦਾਰ ਨਤੀਜਿਆਂ ਲਈ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ ਪਿਤਾ ਅਤੇ ਮਿਹਨਤੀ ਸਟਾਫ ਨੂੰ ਵਧਾਈ ਦਿੱਤੀ | ਇਸ ਪ੍ਰੀਖਿਆ 'ਚ ਯੈਨੀਸ ਢੰਡਾ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਪਾਰੁਲ ਨੇ 91 ਫੀਸਦੀ ਅੰਕਾਂ ਨਾਲ ਦੂਜਾ ਅਤੇ ਜਸਕੀਰਤ ਕੌਰ ਨੇ 86 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਬਾਕੀ ਵਿਦਿਆਰਥੀਆਂ ਨੇ ਵੀ 70 ਤੋਂ 79 ਫੀਸਦੀ ਤੱਕ ਅੰਕ ਹਾਸਲ ਕਰਨ ਵਿੱਚ ਕਾਮਯਾਬੀ ਪ੍ਰਾਪਤ ਕੀਤੀ | ਸਕੂਲ ਵਿੱਚ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸਟਾਫ ਮੈਂਬਰਾਂ ਨੇ ਸਾਰੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |