28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਅੱਖਾਂ ਦੇ 59ਵੇਂ ਮੁਫ਼ਤ ਆਪ੍ਰੇਸ਼ਨ ਕੈਂਪ ਦੌਰਾਨ 510 ਮਰੀਜ਼ਾਂ ਨੇ ਲਿਆ ਲਾਹਾ

Ad Position 21
No active advertisement
ਅਜੀਤ ਡੈਸਕ 27-04-2026
ਮੁਕੰਦਪੁਰ, 26 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)- ਸ੍ਰੀ ਨਾਭ ਕੰਵਲ ਰਾਜਾ ਸਾਹਿਬ ਮੈਮੋਰੀਅਲ ਟਰੱਸਟ ਵੱਲੋਂ ਚੈਰੀਟੇਬਲ ਹਸਪਤਾਲ ਮਜਾਰਾ ਨੌ ਆਬਾਦ ਵਿਖੇ ਅੱਖਾਂ ਦਾ ਮੁਫ਼ਤ 59ਵਾਂ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਜਿਸ 'ਚ 510 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਉਪਰੰਤ 253 ਮਰੀਜ਼ਾਂ ਦੀਆਂ ਅੱਖਾਂ ਦੇ ਆਪਰੇਸ਼ਨ ਕਰਕੇ ਮੁਫਤ ਲੈਂਜ ਤੇ ਐਨਕਾਂ ਦੇ ਨਾਲ ਦਵਾਈਆਂ ਵੀ ਦਿੱਤੀਆਂ ਗਈਆਂ | ਟਰੱਸਟ ਦੇ ਚੇਅਰਮੈਨ ਮੈਡਮ ਪਰਮਜੀਤ ਕੌਰ ਨੇ ਦੱਸਿਆ ਕਿ ਵਾਹਿਗੁਰੂ ਦੀ ਕਿਰਪਾ ਨਾਲ ਅਪ੍ਰੈਲ ਅਤੇ ਨਵੰਬਰ ਵਿੱਚ ਹਰ ਸਾਲ ਲਗਾਏ ਜਾਂਦੇ ਇਸ ਕੈਂਪ ਦੌਰਾਨ ਹਜ਼ਾਰਾਂ ਮਰੀਜ ਅੱਖਾਂ ਦੀ ਗਈ ਰੌਸ਼ਨੀ ਨੂੰ ਦੁਬਾਰਾ ਪ੍ਰਾਪਤ ਕਰਕੇ ਰੰਗਲੀ ਦੁਨੀਆ ਦਾ ਮਾਣ ਰਹੇ ਹਨ ਅਤੇ ਇਹ ਸਾਰਾ ਕੁਝ ਇਲਾਕਾ ਨਿਵਾਸੀ ਅਤੇ ਵਿਦੇਸ਼ਾਂ ਵਿੱਚ ਵਸਦੇ ਐਨ.ਆਰ.ਆਈ ਪਰਿਵਾਰਾਂ ਸਦਕਾ ਹੀ ਸੰਭਵ ਹੋ ਰਿਹਾ ਹੈ | ਉਹਨਾਂ ਦੱਸਿਆ ਕਿ ਵਾਹਿਗੁਰੂ ਦੀ ਅਪਾਰ ਕਿਰਪਾ ਨਾਲ ਹਰ ਸਾਲ ਅਪ੍ਰੈਲ ਅਤੇ ਨਵੰਬਰ ਮਹੀਨਿਆਂ ਦੌਰਾਨ ਇਹ ਕੈਂਪ ਸਦਾ ਹੀ ਚਲਦੇ ਰਹਿਣਗੇ | ਉਹਨਾਂ ਦੱਸਿਆ ਕਿ ਅੱਖਾਂ ਤੋਂ ਇਲਾਵਾ ਇਸ ਹਸਪਤਾਲ ਵਿੱਚ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਵਾਜਿਬ ਫੀਸ ਨਾਲ ਇਲਾਜ ਕੀਤਾ ਜਾਂਦਾ ਹੈ ਨਾਲ ਹੀ ਮਰੀਜ਼ਾਂ ਦੇ ਖਾਣ ਪੀਣ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਂਦੀ ਹੈ | ਉਨ੍ਹਾਂ ਆਪਰੇਸ਼ਨ ਕੈਂਪ ਅਤੇ ਹੋਰ ਦਵਾਈਆਂ ਵਿੱਚ ਯੋਗਦਾਨ ਪਾਉਣ ਵਾਲੇ ਦਾਨ ਵੀਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰਾਂ ਦੀ ਉਮੀਦ ਪ੍ਰਗਟਾਈ ਅਤੇ ਉਹਨਾਂ ਦੇ ਕਾਰੋਬਾਰ ਦੀ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਆਪ ਦੇ ਡੁੱਬਦੇ ਜਹਾਜ਼ ਨੂੰ ਛੱਡ ਕੇ ਭਾਜਪਾ 'ਚ ਆਏ ਸਾਰੇ ਸੰਸਦ ਮੈਂਬਰਾਂ ਦਾ ਨਿੱਘਾ ਸਵਾਗਤ- ਐਡਵੋਕੇਟ ਰਾਜਵਿੰਦਰ ਲੱਕੀ... ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਬੰਗਾ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24