ਬੰਗਾ, 26 ਅਪ੍ਰੈਲ (ਧਰਮਵੀਰ ਪਾਲ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਏ. ਸਮੈਸਟਰ ਪਹਿਲਾ ਦੇ ਨਤੀਜਿਆਂ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਦੌਰਾਨ ਕਾਲਜ ਦੀ ਵਿਦਿਆਰਥਣ ਸਚਿਨਜੀਤ ਕੌਰ ਨੇ ਜ਼ਿਲ੍ਹੇ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ, ਕੋਮਲ ਕੁਮਾਰੀ ਨੇ ਜ਼ਿਲ੍ਹੇ ਅਤੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਹਰਤੀਰਥ ਕੌਰ ਨੇ ਕਾਲਜ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਇਸ ਸੰਸਥਾ ਨੇ ਵਿਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਵਿਸ਼ੇਸ਼ ਮੱਲ੍ਹਾਂ ਮਾਰਕੇ ਸੰਸਥਾ ਦਾ ਨਾਂ ਵਿਸ਼ਵ ਪੱਧਰ 'ਤੇ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆਂ ਕਿ ਐਸ.ਸੀ., ਬੀ.ਸੀ., ਘੱਟ ਗਿਣਤੀ ਤੋਂ ਇਲਾਵਾ ਅੰਮਿ੍ਤਧਾਰੀ ਵਿਦਿਆਰਥੀਆਂ ਅਤੇ ਖਿਡਾਰੀਆਂ ਲਈ ਇਹ ਸੰਸਥਾ ਵਿਸ਼ੇਸ਼ ਰਿਆਇਤਾਂ ਦੇ ਕੇ ਇਲਾਕੇ ਦੀ ਮੋਹਰੀ ਸੰਸਥਾ ਸਾਬਤ ਹੋਈ ਹੈ ਜਿਸ ਦਾ ਫਾਇਦਾ ਇਲਾਕੇ ਦੇ ਵਿਦਿਆਰਥੀਆਂ ਨੂੰ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਵਿਭਾਗ ਦੇ ਅਧਿਆਪਕ ਸਹਿਬਾਨਾਂ ਡਾ. ਗੁਲਬਹਾਰ ਸਿੰਘ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਪਿ੍ਯਾ, ਡਾ. ਕੁਲਦੀਪ ਕੌਰ, ਪ੍ਰੋ.ਅਮਨਜੀਤ ਸਿੰਘ, ਪ੍ਰੋ. ਵਰਿੰਦਰਜੀਤ ਕੌਰ, ਪ੍ਰੋ. ਬਲਵੀਰ ਕੌਰ, ਪ੍ਰੋ. ਸਤਨਾਮ ਸਿੰਘ ਅਤੇ ਮੈਡਮ ਕਮਲਜੀਤ ਕੌਰ ਨੂੰ ਜਾਂਦਾ ਹੈ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਮੁਬਾਰਕਬਾਦ ਵੀ ਦਿੱਤੀ |