26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਕਟਾਰੀਆਂ ਮੰਡੀ 'ਚ ਕਣਕ ਦੀ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 28-04-2026
ਕਟਾਰੀਆਂ, 27 ਅਪ੍ਰੈਲ (ਪ੍ਰੇਮੀ ਸੰਧਵਾਂ)-ਕਟਾਰੀਆਂ ਮੰਡੀ 'ਚ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰਾਂ ਦੀ ਚੁਕਾਈ ਨਾ ਹੋਣ ਕਾਰਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਪ੍ਰਸਿੱਧ ਆੜਤੀ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਮੰਡੀ ਵਿਚੋਂ ਨਾਲੋ ਨਾਲ ਚੁਕਾਈ ਕਰਨ ਦੇ ਦਾਅਵਿਆਂ ਦੀ ਫੂਕ ਨਿਕਲਦੀ ਜਾ ਰਹੀ ਹੈ, ਕਿਉਂਕਿ ਮੰਡੀ ਵਿਚੋਂ ਸਿਰਫ ਪਿਛਲੇ ਕਈ ਦਿਨਾਂ ਦੌਰਾਨ ਇਕ ਦਿਨ ਹੀ ਚੁਕਾਈ ਕੀਤੀ ਗਈ ਤੇ ਉਸ ਤੋਂ ਬਾਅਦ ਮੰਡੀ ਵਿੱਚੋਂ ਚੁਕਾਈ ਦਾ ਕੰਮ ਬਿਲਕੁਲ ਠੱਪ ਹੈ, ਜਿਸ ਕਾਰਨ ਮੰਡੀ ਦਾ ਹਰ ਵਰਗ ਪ੍ਰੇਸ਼ਾਨੀ ਦੇ ਦੌਰ ਵਿਚੋਂ ਗੁਜਰ ਰਿਹਾ ਹੈ | ਮਜ਼ਦੂਰਾਂ ਨੇ ਕਿਹਾ ਕਿ ਚੁਕਾਈ ਸ਼ੁਰੂ ਨਾ ਹੋਣ ਕਾਰਨ ਉਹ ਮੰਡੀ ਵਿੱਚ ਵਿਹਲੇ ਬੈਠੇ ਹਨ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਪੇਟ ਭਰਨ ਦਾ ਜੁਗਾੜ ਕਰਨਾ ਮੁਸ਼ਕਿਲ ਹੋਇਆ ਹੈ ਤੇ ਆਪਣੇ ਬੱਚਿਆਂ ਵਾਸਤੇ ਆਪਣੇ ਰਾਜਾਂ ਨੂੰ ਕੀ ਖੱਟ ਕਮਾ ਕੇ ਲਿਜਾਣਗੇ | ਜਿਸ ਕਾਰਨ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦੀ ਚਿੰਤਾ ਦਿਨ ਰਾਤ ਵੱਡ-ਵੱਡ ਕੇ ਖਾ ਰਹੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਸੋਚਿਆ ਸੀ ਕਿ ਮੰਡੀ ਵਿਚੋਂ ਕਣਕ ਦੀ ਚੁਕਾਈ ਦਾ ਕੰਮ ਤੇਜ਼ ਹੋਣ ਨਾਲ ਉਹ ਮਿਹਨਤ ਮਜ਼ਦੂਰੀ ਕਰਕੇ ਆਪਣੇ ਬੱਚਿਆਂ ਲਈ ਮਾੜੇ ਮੋਟੇ ਪੈਸੇ ਜੋੜ ਕੇ ਲਿਜਾਣਗੇ ਤਾਂ ਜੋ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਬੱਚਿਆਂ ਦੀ ਪੜ੍ਹਾਈ ਲਈ ਖਰਚ ਕੀਤਾ ਜਾਵੇਗਾ, ਪਰ ਚੁਕਾਈ ਦਾ ਕੰਮ ਬੰਦ ਹੋਣ ਕਾਰਨ ਉਨ੍ਹਾਂ ਦੇ ਇਨ੍ਹਾਂ ਸਾਰੇ ਸੁਪਨਿਆਂ 'ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ, ਕਿਉਂਕਿ ਜੋ ਉਨ੍ਹਾਂ ਕੋਲ ਮਾੜਾ ਮੋਟਾ ਪੈਸਾ ਸੀ ਉਹ ਵਿਹਲੇ ਬੈਠ ਕੇ ਖਰਚ ਹੋ ਚੁੱਕਾ ਹੈ | ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ, ਆੜ੍ਹਤੀ ਗਿੱਲ, ਠੇਕੇਦਾਰ ਅਸ਼ੋਕ, ਹਰਪ੍ਰੀਤ, ਲਖਵਿੰਦਰ, ਜਸਵੀਰ ਈਸਪੁਰ, ਭੁਪਿੰਦਰ ਸਿੰਘ ਜੈਲਦਾਰ, ਰਾਣਾ ਕਟਾਰੀਆ ਆਦਿ ਕਿਸਾਨਾਂ ਮਜ਼ਦੂਰਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਕਟਾਰੀਆਂ ਮੰਡੀ ਵਿੱਚ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰਾਂ ਦੀ ਚੁਕਾਈ ਦਾ ਕੰਮ ਜਲਦ ਸ਼ੁਰੂ ਨਾ ਕੀਤਾ ਤਾਂ ਉਹ ਕਿਸਾਨ, ਮਜ਼ਦੂਰ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਨਾਲ ਲੈ ਕੇ ਬੱਸ ਅੱਡਾ ਕਟਾਰੀਆਂ ਵਿਖੇ ਕਿਸੇ ਵੇਲੇ ਵੀ ਸੜਕਾਂ 'ਤੇ ਧਰਨਾ ਲਾ ਸਕਦੇ ਹਨ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨਾਲ ਕੀਤੇ ਵਾਅਦੇ ਮੁਕੰਮਲ ਕੀਤੇ, ਚੋਣ ਲੜਨ ਦਾ ਮਿਲਿਆ ਅਸ਼ੀਰਵਾਦ- ਚੇਤ ਰਾਮ ਰਤਨ ਅਗਲੀ ਖ਼ਬਰ ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਤੋਂ ਲੋਕ ਪ੍ਰੇਸ਼ਾਨ- ਬੰਗਾ
Ad Position 24