ਟੱਪਰੀਆਂ ਖੁਰਦ, 27 ਅਪ੍ਰੈਲ (ਬੂਥਗੜ੍ਹੀਆ)-ਰਾਜ ਸਭਾ ਮੈਂਬਰਾਂ ਦੇ ਭਾਜਪਾ ਪਾਰਟੀ ਵਿਚ ਸ਼ਾਮਲ ਹੋਣ ਦੇ ਕਾਰਨ ਭਾਰਤੀ ਜਨਤਾ ਪਾਰਟੀ ਦੇ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਸੰਦੀਪ ਸੋਨੂੰ ਭਾਟੀਆ ਆਦੋਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਫੈਸਲਾ ਦੇਸ਼ ਅਤੇ ਪੰਜਾਬ ਦੀ ਰਾਜਨੀਤੀ ਲਈ ਇੱਕ ਸਕਾਰਾਤਮਿਕ ਕਦਮ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਰਾਜ਼ ਤੇ ਕਾਰਗੁਜ਼ਾਰੀ ਤੋਂ ਦੁੱਖੀ ਹੋ ਕੇ ਆਮ ਆਦਮੀ ਪਾਰਟੀ ਦੇ ਰਾਜ ਮੈਂਬਰ ਰਾਘਵ ਚੱਢਾ ਸਮੇਤ ਛੇ ਹੋਰ ਮੈਂਬਰਾਂ ਦੇ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣਾ ਭਾਜਪਾ ਦੇ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਲੋਕ ਹਿੱਤ ਤੇ ਦੇਸ਼ ਹਿੱਤ ਨੀਤੀਆਂ ਹੀ ਨੇਤਾਵਾਂ ਨੂੰ ਆਪਣੇ ਵੱਲ ਆਕਰਸ਼ਿਤ ਕਰ ਰਹੀਆਂ ਹਨ | ਭਾਟੀਆ ਨੇ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਇਸ ਗੱਲ ਦਾ ਸਬੂਤ ਹਨ ਕਿ ਪੰਜਾਬ ਸੂਬੇ ਦੇ ਲੋਕ ਭਾਜਪਾ ਨੂੰ ਪਿਆਰ ਕਰਦੇ ਹਨ ਤੇ ਪਾਰਟੀ 'ਤੇ ਭਰੋਸਾ ਜਤਾ ਰਹੇ ਹਨ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿੱਤ ਤੇ ਵਿਕਾਸਸ਼ੀਲ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਵੱਧਦੀ ਲੋਕ ਪ੍ਰੀਯਤਾ ਨੇ ਵਿਰੋਧੀ ਪਾਰਟੀਆਂ ਵਿੱਚ ਚਿੰਤਾ ਤੇ ਘਬਰਾਹਟ ਦਾ ਮਾਹੋਲ ਪੈਦਾ ਕਰ ਦਿੱਤਾ ਹੈ | ਵਿਰੋਧੀ ਪਾਰਟੀਆਂ ਦੇ ਆਗੂ ਆਪਣੇ-ਆਪਣੇ ਹਲਕਿਆਂ ਦੇ ਵਿੱਚ ਧਰਨੇ ਪ੍ਰਦਰਸ਼ਨ ਕਰਕੇ ਆਪਣੀ ਸਿਆਸੀ ਜ਼ਮੀਨ ਨੂੰ ਬਚਾਉਣ ਲਈ ਜੱਦੋ ਜਹਿਦ ਕਰ ਰਹੇ ਹਨ |