26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਮਜ਼ਦੂਰ, ਮੁਲਾਜ਼ਮ ਤੇ ਪੈਨਸ਼ਨਰਜ਼ ਯੂਨੀਅਨਾਂ ਵਲੋਂ ਮਈ ਦਿਵਸ ਬੱਸ ਅੱਡਾ ਨਵਾਂਸ਼ਹਿਰ ਵਿਖੇ ਮਨਾਉਣ ਦਾ ਫੈਸਲਾ

Ad Position 21
No active advertisement
ਅਜੀਤ ਡੈਸਕ 28-04-2026
ਨਵਾਂਸ਼ਹਿਰ, 27 (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮਜ਼ਦੂਰ, ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਜੱਥੇਬੰਦੀਆਂ 1 ਮਈ ਨੂੰ ਬੱਸ ਅੱਡਾ ਨਵਾਂਸ਼ਹਿਰ ਵਿਖੇ ਸਾਂਝੇ ਤੌਰ 'ਤੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਉਣਗੀਆਂ | ਇਹ ਫੈਸਲਾ ਸਥਾਨਕ ਬਾਰਾਦਰੀ ਬਾਗ਼ ਵਿਖੇ ਸੀਟੂ ਪੰਜਾਬ ਦੇ ਸੂਬਾ ਜਨਰਲ ਸਕੱਤਰ ਮਹਾਂ ਸਿੰਘ ਰੌੜੀ ਦੀ ਪ੍ਰਧਾਨਗੀ ਹੇਠ ਹੋਈ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਇਫਟੂ ਦੇ ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸੀਟੂ ਦੇ ਆਗੂ ਮਾਸਟਰ ਪ੍ਰੇਮ ਰੱਕੜ, ਪੈਂਨਸ਼ਨਰਜ਼ ਯੂਨੀਅਨ ਦੇ ਆਗੂ ਕੁਲਦੀਪ ਦੌੜਕਾ, ਹਰਬਲਾਸ, ਜੇ.ਪੀ.ਐਮ.ਓ ਦੇ ਆਗੂ ਸੁਰਿੰਦਰ ਭੱਟੀ ਰਾਹੋਂ, ਏਟਕ ਦੇ ਆਗੂ ਗੁਰਮੇਲ ਚੰਦ, ਰਾਮ ਆਸਰਾ ਸਿੰਘ ਅਤੇ ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ ਅਤੇ ਗੁਰਦਿਆਲ ਰੱਕੜ ਸ਼ਾਮਿਲ ਹੋਏ | ਆਗੂਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਈ ਦਿਵਸ ਦੇ ਸ਼ਹੀਦਾਂ ਦੀ ਸ਼ਹਾਦਤ ਸਾਨੂੰ ਮਜ਼ਦੂਰ ਜਮਾਤ ਦੇ ਹਿੱਤਾਂ ਲਈ ਤਿੱਖੇ ਸੰਘਰਸ਼ ਕਰਨ ਲਈ ਪ੍ਰੇਰਦੀ ਹੈ | ਉਹਨਾਂ ਕਿਹਾ ਕਿ ਮੋਦੀ ਸਰਕਾਰ ਚਾਰ ਲੇਬਰ ਕੋਡ ਲਾਗੂ ਕਰਨ ਦੀ ਤਾਕ ਵਿਚ ਹੈ ਜਿਨ੍ਹਾਂ ਰਾਹੀਂ ਮਾਲਕਾਂ ਨੂੰ ਮਜ਼ਦੂਰਾਂ ਦੀ ਮਨਮਰਜ਼ੀ ਨਾਲ ਲੁੱਟ ਕਰਨ ਦੀ ਖੁੱਲ੍ਹ ਮਿਲ ਜਾਵੇਗੀ | ਆਗੂਆਂ ਨੇ ਕਿਹਾ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਚੱਲ ਰਹੇ ਮਜ਼ਦੂਰਾਂ ਦੇ ਅੰਦੋਲਨਾਂ ਨੂੰ ਦਬਾਉਣ ਲਈ ਸਰਕਾਰਾਂ ਉਲਟਾ ਮਜ਼ਦੂਰਾਂ ਉੱਤੇ ਦਮਨ ਢਾਹ ਰਹੀਆਂ ਹਨ | ਉਹਨਾਂ ਨੇ ਜਥੇਬੰਦੀਆਂ ਦੇ ਵਰਕਰਾਂ ਨੂੰ ਪਹਿਲੀ ਮਈ ਨੂੰ ਬੱਸ ਅੱਡਾ ਨਵਾਂਸ਼ਹਿਰ ਵਿਖੇ ਪਹੁੰਚਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਪਰਲ ਨਿਵੇਸ਼ਕਾਂ ਦੇ ਪੈਸਿਆਂ ਦੀ ਵਾਪਸੀ ਲਈ ਕੇਂਦਰ ਸਰਕਾਰ ਜਲਦੀ ਪੋਰਟਲ ਖੋਲੇ੍ਹ
Ad Position 24