26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 28-04-2026
ਰਾਹੋਂ, 27 ਅਪ੍ਰੈਲ (ਉਂਕਾਰ ਸਿੰਘ ਰਾਠੋਰ)-ਰਾਹੋਂ ਪੁਲਿਸ ਵਲੋਂ ਬੀਤੇ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਰਾਹੋਂ ਤੋਂ ਨਵਾਂਸ਼ਹਿਰ ਰੋਡ ਹੁੰਦੇ ਹੋਏ ਛੋਕਰਾਂ ਵੱਲ ਜਾ ਰਹੀ ਸੀ ਤਾਂ ਛੋਕਰਾਂ ਰੋਡ 'ਤੇ ਇੱਟਾਂ ਦੇ ਭੱਠੇ ਤੋਂ ਥੋੜਾ ਪਿੱਛੇ ਇੱਕ ਨੌਜਵਾਨ ਸ਼ੱਕੀ ਹਾਲਤ 'ਚ ਝਾੜੀਆਂ ਕੋਲ ਹਰਕਤ ਕਰਦਾ ਦਿਖਾਈ ਦਿੱਤਾ | ਉਸ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਨੌਜਾਵਨ ਨੂੰ ਗਿ੍ਫਤਾਰ ਕਰ ਲਿਆ ਹੈ ਤੇ ਉਸਦੀ ਪਹਿਚਾਣ ਸੁਰਿੰਦਰ ਕੁਮਾਰ ਪੁੱਤਰ ਜੀਤ ਰਾਮ ਵਾਸੀ ਸਹਾਬਪੁਰ ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ | ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਨੌਜਵਾਨ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕੁਲਦੀਪ ਸਿੰਘ ਪਠਲਾਵਾ ਵਲੋਂ ਵਿਕਾਸ ਕਾਰਜਾਂ ਲਈ ਇਕ ਲੱਖ ਰੁਪਏ ਭੇਟ ਅਗਲੀ ਖ਼ਬਰ ਮਜ਼ਦੂਰ, ਮੁਲਾਜ਼ਮ ਤੇ ਪੈਨਸ਼ਨਰਜ਼ ਯੂਨੀਅਨਾਂ ਵਲੋਂ ਮਈ ਦਿਵਸ ਬੱਸ ਅੱਡਾ ਨਵਾਂਸ਼ਹਿਰ ਵਿਖੇ ਮਨਾਉਣ ਦਾ ਫੈਸਲਾ
Ad Position 24