26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਕੁਲਦੀਪ ਸਿੰਘ ਪਠਲਾਵਾ ਵਲੋਂ ਵਿਕਾਸ ਕਾਰਜਾਂ ਲਈ ਇਕ ਲੱਖ ਰੁਪਏ ਭੇਟ

Ad Position 21
No active advertisement
ਅਜੀਤ ਡੈਸਕ 28-04-2026
ਬੰਗਾ, 27 ਅਪ੍ਰੈਲ (ਕਰਮ ਲਧਾਣਾ)-ਕਈ ਵਰਿ੍ਹਆਂ ਤੋਂ ਸਮਾਜ ਸੇਵੀ ਕਾਰਜਾਂ ਨਾਲ ਜੁੜ ਕੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀ ਕੁਲਦੀਪ ਸਿੰਘ ਪਠਲਾਵਾ ਮੈਨੇਜਿੰਗ ਡਾਇਰੈਕਟਰ ਹੋਟਲ ਪੀਜ਼ਾ ਹੌਟ ਬੰਗਾ ਨੇ ਦੋ ਵੱਖ-ਵੱਖ ਅਸਥਾਨਾਂ 'ਤੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ | ਸਭ ਤੋਂ ਪਹਿਲਾਂ ਉਨ੍ਹਾਂ ਸਰਕਾਰੀ ਹਾਈ ਸਕੂਲ ਪਠਲਾਵਾ-ਮੋਰਾਂਵਾਲੀ ਵਿਖੇ ਵਿਕਾਸ ਕਾਰਜਾਂ ਦੀ ਸਫ਼ਲਤਾ ਲਈ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਜਿਸ ਦੇ ਲਈ ਸਕੂਲ ਕਮੇਟੀ, ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸੇ ਤਰ੍ਹਾਂ ਉਨ੍ਹਾਂ ਨੇ ਪਿੰਡ ਗੁਜਰਪੁਰ ਰੋਡ 'ਤੇ ਬਿਜਲੀ ਮਹਿਕਮੇ ਵਲੋਂ ਪਿੰਡ ਵਿੱਚ ਬਿਜਲੀ ਸਪਲਾਈ ਨੂੰ ਢੁੱਕਵੀਂ ਬਣਾਉਣ ਲਈ ਜੋ ਬਿਜਲੀ ਘਰ ਬਣਾਉਣ ਦਾ ਪ੍ਰੋਜੈਕਟ ਚਲ ਰਿਹਾ ਹੈ ਦੀ ਸਫ਼ਲਤਾ ਲਈ ਸ. ਕੁਲਦੀਪ ਸਿੰਘ ਪਠਲਾਵਾ ਨੇ ਪੰਜਾਹ ਹਜ਼ਾਰ ਰੁਪਏ ਭੇਟ ਕੀਤੇ | ਇਸ ਨੇਕ ਕਾਰਜ ਲਈ ਪਿੰਡ ਦੇ ਸਰਪੰਚ ਦਿਲਾਵਰ ਸਿੰਘ, ਸਮੂਹ ਪੰਚਾਇਤ ਅਤੇ ਪਤਵੰਤਿਆ ਨੇ ਕੁਲਦੀਪ ਸਿੰਘ ਪਠਲਾਵਾ ਦਾ ਤਹਿ ਦਿਲੋਂ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ- ਘੁੰਮਣ ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਕਾਬੂ
Ad Position 24