26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕਿਸਾਨ ਵੀਰ ਫ਼ਸਲੀ ਵਿਭਿੰਨਤਾ ਨੂੰ ਅਪਨਾਉਣ- ਡਾ. ਲੇਖ ਰਾਜ

Ad Position 21
No active advertisement
ਅਜੀਤ ਡੈਸਕ 28-04-2026
ਮੁਕੰਦਪੁਰ, 27 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਖੇਤੀਬਾੜੀ ਵਿਚ ਫਸਲੀ ਵਿਭਿੰਨਤਾ ਨੂੰ ਅਪਨਾਉਣਾ ਸਮੇਂ ਦੀ ਪ੍ਰਮੁੱਖ ਲੋੜ ਹੈ ਤੇ ਕਿਸਾਨ ਵੀਰ ਖੇਤੀ ਵਿਚ ਵਨ ਸੁਵੰਨਤਾ ਅਪਣਾ ਕੇ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰਨ ਵੱਲ ਯਤਨਸ਼ੀਲ ਹੋਣ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਨਵਾਂਸ਼ਹਿਰ ਡਾਕਟਰ ਲੇਖਰਾਜ ਬੇਗੋਵਾਲ ਨੇ ਅਜੀਤ ਨਾਲ ਗੱਲ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਣਕ ਝੋਨੇ ਦੇ ਫ਼ਸਲੀ ਚੱਕਰ 'ਚੋਂ ਨਿਕਲ ਕੇ ਬਹੁ ਫਸਲੀ ਚੱਕਰ ਅਪਣਾਉਣਾ ਚਾਹੀਦਾ ਹੈ ਜਿਵੇਂ ਕਿ ਸਾਉਣੀ ਦੀਆਂ ਫਸਲਾਂ ਵਿਚ ਝੋਨੇ ਹੇਠੋਂ ਰਕਬਾ ਘਟਾ ਕੇ ਮੱਕੀ ਅਤੇ ਬਾਸਮਤੀ ਦੀ ਕਾਸ਼ਤ ਕੀਤੀ ਜਾਵੇ ਜਿਸ ਨੂੰ ਬੜਾਵਾ ਦੇਣ ਲਈ ਸਰਕਾਰ ਵਲੋਂ ਇਕ ਹੈਕਟੇਅਰ 'ਤੇ 17500 ਰੁਪਏ ਦੀ ਉਤਸ਼ਾਹਿਤ ਰਾਸ਼ੀ ਦੇਣ ਦੀ ਵਿਵਸਥਾ ਕੀਤੀ ਗਈ ਹੈ | ਇਸ ਤੋਂ ਇਲਾਵਾ ਖੇਤੀਬਾੜੀ ਮਸ਼ੀਨਰੀ ਵਿੱਚ ਖੇਤੀ ਰਹਿੰਦ ਖੂਹ ਦੀ ਸੰਭਾਲ ਅਤੇ ਛੋਟੇ ਕਿਸਾਨਾਂ ਨੂੰ ਉਦਯੋਗਿਕ ਖੇਤੀਬਾੜੀ ਵੱਲ ਮੋੜਨ ਲਈ ਸਬਸਿਡੀ ਦੀ ਵਿਵਸਥਾ ਵੀ ਕੀਤੀ ਗਈ ਹੈ, ਜਿਸ ਦਾ ਕਿਸਾਨ ਵੀਰ ਖੇਤੀਬਾੜੀ ਵਿਭਾਗ ਦੇ ਦਫਤਰਾਂ ਨਾਲ ਸੰਪਰਕ ਕਰਕੇ ਭਰਪੂਰ ਲਾਹਾ ਲੈ ਸਕਦੇ ਹਨ | ਉਨ੍ਹਾਂ ਦਿਨੋ ਦਿਨ ਹੇਠਾਂ ਜਾ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸਥਿਰ ਰੱਖਣ ਲਈ ਝੋਨੇ ਦੀ ਸਿੱਧੀ ਬਿਜਾਈ ਅਤੇ ਹੋਰ ਫਸਲਾਂ ਵਿੱਚ ਨਵੀਆਂ ਤਕਨੀਕਾਂ ਅਪਣਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਦੀ ਖੇਤੀ ਵਿਗਿਆਨਿਕ ਢੰਗ ਨਾਲ ਕਰਕੇ ਹੀ ਵਧੇਰੇ ਲਾਹੇਵੰਦ ਸਾਬਤ ਹੋ ਸਕਦੀ ਹੈ | ਉਨ੍ਹਾਂ ਖਾਸ ਤੌਰ 'ਤੇ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਕਿਸਾਨ ਵੀਰ ਕਣਕ ਦੇ ਨਾੜ ਨੂੰ ਬਿਲਕੁਲ ਵੀ ਅੱਗ ਨਾ ਲਗਾ ਕੇ ਇਸ ਨੂੰ ਖੇਤਾਂ ਵਿੱਚ ਹੀ ਰਲਾਉਣ ਦਾ ਉਪਰਾਲਾ ਕਰਨ ਜਿਸ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਬਲਾਚੌਰ ਦੇ ਸਾਰੇ ਧੜਿਆਂ ਨੂੰ ਇਕੱਠੇ ਹੋ ਕੇ ਚੱਲਣ ਦੀ ਲੋੜ- ਭੱਟੀ ਅਗਲੀ ਖ਼ਬਰ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵਲੋਂ ਸਾਂਝੀ ਸਰਗਰਮੀ ਕਰਨ ਦਾ ਐਲਾਨ
Ad Position 24