27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 28-04-2026
ਨਵਾਂਸ਼ਹਿਰ, 27 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਲਿਵਾਸਾ ਹਸਪਤਾਲ 'ਚ ਹੋਈ | ਇਸ ਮੀਟਿੰਗ ਵਿਚ ਸੂਬਾ ਕਮੇਟੀ ਦੇ ਪ੍ਰਧਾਨ ਧੰਨਾ ਮੱਲ ਗੋਇਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਉਨ੍ਹਾਂ ਦੇ ਨਾਲ ਸੂਬਾ ਉਪ-ਪ੍ਰਧਾਨ ਦਿਲਦਾਰ ਸਿੰਘ ਚਾਹਲ ਅਤੇ ਸੂਬਾ ਕਮੇਟੀ ਮੈਂਬਰ ਧਰਮਪਾਲ ਵੀ ਮੌਜੂਦ ਸਨ |? ਮੀਟਿੰਗ ਦੀ ਕਾਰਵਾਈ ਦੌਰਾਨ ਜਨਰਲ ਸਕੱਤਰ ਧਰਮਜੀਤ ਨੇ ਪਿਛਲੇ ਮਹੀਨੇ ਦੀਆਂ ਜਥੇਬੰਦਕ ਗਤੀਵਿਧੀਆਂ ਦੀ ਰਿਪੋਰਟ ਪੜ੍ਹ ਕੇ ਸੁਣਾਈ | ਇਸ ਮੌਕੇ ਸਮੂਹ ਮੈਂਬਰਾਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਕੇਕ ਕੱਟ ਕੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਨੇ ਕਿਹਾ ਕਿ ਡਾ. ਅੰਬੇਡਕਰ ਨੂੰ ਭਾਰਤੀ ਸੰਵਿਧਾਨ ਦੇ ਪਿਤਾਮਾ ਕਿਹਾ ਜਾਂਦਾ ਹੈ | ਉਹ ਸੰਵਿਧਾਨ ਦੀ ਡਰਾਫਟ ਕਮੇਟੀ ਦੇ ਚੇਅਰਮੈਨ ਸਨ | ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਬਣੇ | ਉਨ੍ਹਾਂ ਨੇ ਆਪਣਾ ਪੂਰਾ ਜੀਵਨ ਜਾਤ-ਪਾਤ ਦੇ ਭੇਦਭਾਵ ਨੂੰ ਖਤਮ ਕਰਨ ਅਤੇ ਦਲਿਤਾਂ, ਪਿਛੜੇ ਵਰਗਾਂ ਤੇ ਔਰਤਾਂ ਦੇ ਅਧਿਕਾਰਾਂ ਲਈ ਲੜਨ ਵਿੱਚ ਲਗਾ ਦਿੱਤਾ | ਸੂਬਾ ਪ੍ਰਧਾਨ ਨੇ ਪ੍ਰੈਕਟੀਸ਼ਨਰਾਂ ਨੂੰ ਸੁਚੇਤ ਕੀਤਾ ਕਿ ਆਪਣੀਆਂ ਹੱਕੀ ਮੰਗਾਂ ਲਈ ਇੱਕਮੁੱਠ ਹੋਣਾ ਪਵੇਗਾ | ਉਨ੍ਹਾਂ ਸਰਕਾਰਾਂ 'ਤੇ ਵਰ੍ਹਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਸਿਰਫ਼ ਲਾਰਿਆਂ ਨਾਲ ਕੰਮ ਸਾਰ ਰਹੀ ਹੈ | ਉਨ੍ਹਾਂ ਕਿਹਾ ਕਿ ਸਤਾ ਵਿੱਚ ਆਉਣ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਵਾਅਦਾ ਕਰਦੀਆਂ ਹਨ, ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਅਣਗੋਲਿਆਂ ਕਰ ਦਿੱਤਾ ਜਾਂਦਾ ਹੈ | ਗੋਇਲ ਨੇ ਸਪੱਸ਼ਟ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਸਮੇਂ ਵਿੱਚ ਹਲਕਾ ਵਿਧਾਇਕਾਂ ਅਤੇ ਪਾਰਲੀਮੈਂਟ ਮੈਂਬਰਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਨੇ ਵੀ ਕੋਈ ਹੱਲ ਨਾ ਕੱਢਿਆ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਇਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ |? ਇਸ ਮੌਕੇ ਵੱਡੀ ਗਿਣਤੀ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਹਾਜ਼ਰ ਸਨ, ਜਿਨ੍ਹਾਂ ਨੇ ਜਥੇਬੰਦਕ ਏਕੇ ਨੂੰ ਮਜ਼ਬੂਤ ਕਰਨ ਦਾ ਅਹਿਦ ਲਿਆ | ਮੌਕੇ 'ਤੇ ਜ਼ਿਲ੍ਹੇ ਭਰ ਤੋਂ ਵੱਖ-ਵੱਖ ਬਲਾਕ ਤੋਂ ਸ਼ਾਮਲ ਹੋਏ ਮੈਂਬਰ ਨਵਾਂਸ਼ਹਿਰ ਹਰਜਿੰਦਰ ਸਿੰਘ, ਮਨਜੀਤ ਲੱਧੜ, ਦਿਲਬਾਗ ਸਿੰਘ, ਕੁਲਵੀਰ ਸਿੰਘ, ਮਨਜੀਤ ਮੂਸਾਪੁਰ, ਰਾਹੋਂ ਤੋਂ ਟੇਕ ਚੰਦ ਸੈਣੀ, ਬਿਮਲ ਕੈਂਥ, ਕੁਲਵਿੰਦਰ ਰਸਨ, ਤਰਸੇਮ, ਅਸ਼ੋਕ ਸ਼ਰਮਾ, ਬਲਬੀਰ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ, ਰਾਜੇਸ਼ ਕੁਮਾਰ, ਦੇਸ ਰਾਜ, ਮਹਿੰਦਰ ਸਿੰਘ ਪਾਬਲਾ, ਬੰਗਾ ਤੋਂ ਕਸ਼ਮੀਰ ਸਿੰਘ, ਨਾਮਦੇਵ, ਬਲਾਚੌਰਤ ਤੋਂ ਗਿਆਨ ਸਿੰਘ, ਯਸ਼ਪਾਲ ਭੱਦੀ, ਬਹਿਰਾਮ ਤੋਂ ਰਾਜੇਸ਼ ਸ਼ਰਮਾ, ਕਰਨੈਲ ਬੀਕਾ, ਸੱਤਪਾਲ ਸਿੰਘ ਮੁਕੰਦਪੁਰ, ਪ੍ਰਸ਼ੋਤਮ ਲਾਲ, ਰਾਜੇਸ਼ ਪਾਂਡੇ, ਦੇਸ ਰਾਜ ਸੜੋਆ, ਬਲਬੀਰ, ਦਾਰਾ ਸਿੰਘ ਤੇ ਪ੍ਰਸ਼ੋਤਮ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜਨਮ ਦਿਵਸ 'ਤੇ 36 ਅਖੰਡ ਪਾਠਾਂ ਦੇ ਪਾਏ ਭੋਗ ਤੇ 36 ਅਖੰਡ ਪਾਠਾਂ ਦਾ ਕੀਤਾ ਗਿਆ ਪ੍ਰਕਾਸ਼ ਅਗਲੀ ਖ਼ਬਰ ਮਿਸ਼ਨਰੀ ਗਾਇਕ ਰਾਜ ਦਦਰਾਲ ਵਿਦੇਸ਼ੀ ਟੂਰ ਲਗਾ ਕੇ ਵਤਨ ਪਰਤੇ
Ad Position 24