27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸਰਕਾਰੀ ਸਕੂਲ ਔੜ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

Ad Position 21
No active advertisement
ਅਜੀਤ ਡੈਸਕ 28-04-2026
ਔੜ, 27 ਅਪ੍ਰੈਲ (ਗੁਰਨਾਮ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਔੜ ਵਿਖੇ ਡਾ. ਬੀ. ਆਰ ਅੰਬੇਡਕਾਰ ਦੇ ਜਨਮ ਦਿਨ ਨੂੰ ਸਮਰਪਿਤ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਲਈ ਸਟੇਸ਼ਨਰੀ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉੱਘੇ ਸਮਾਜ ਸੇਵੀ ਸੱਤਪਾਲ ਦੁੱਗਲ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਵਰਗਵਾਸੀ ਮਨਜੀਤ ਦੀ ਯਾਦ 'ਚ ਸਰਕਾਰੀ ਪ੍ਰਾਇਮਰੀ ਸਕੂਲ ਔੜ ਵਿਖੇ 150 ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਸੀ.ਐੱਚ.ਟੀ. ਸੰਦੀਪ ਕੁਮਾਰ ਵੱਲੋਂ ਸਮਾਗਮ ਵਿੱਚ ਆਈਆਂ ਹੋਈਆਂ ਸ਼ਖਸੀਅਤਾਂ ਨੂੰ ਜੀ ਆਇਆ ਕਹਿੰਦੇ ਹੋਏ ਸਮਾਗਮ ਦੀ ਸ਼ੁਰੂਆਤ ਕੀਤੀ | ਇਸ ਸਧਾਰਨ ਪਰ ਪ੍ਰਭਾਵਸ਼ਾਲੀ ਸਮਾਗਮ ਮੌਕੇ ਸੱਤਪਾਲ ਦੁੱਗਲ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਾਡੀ ਵੀ ਜੇਬ ਦਾਨ ਕਰਨ ਦੀ ਸਮਰੱਥਾ ਰੱਖਦੀ ਹੋਵੇ ਤਾਂ ਸਾਨੂੰ ਵੀ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਕਰਨ ਲਈ ਦਿਲ ਖੋਲ ਕੇ ਅੱਗੇ ਆਉਣਾ ਚਾਹੀਦਾ ਹੈ ਤੇ ਸਾਨੂੰ ਸਾਰਿਆਂ ਨੂੰ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਨੂੰ ਸਰਕਾਰੀ ਸਕੂਲਾਂ 'ਚ ਹੀ ਪੜਨ ਲਈ ਦਾਖ਼ਲ ਕਰਵਾਉਣਾ ਚਾਹੀਦਾ ਹੈ, ਕਿਉਂਕਿ ਹੁਣ ਸਰਕਾਰੀ ਸਕੂਲਾਂ ਵਿੱਚ ਵੀ ਹਰ ਵਿਦਿਆਰਥੀ ਨੂੰ ਵਧੀਆ ਸਿੱਖਿਆ ਸਹੂਲਤਾਂ ਸਰਕਾਰ ਵੱਲੋਂ ਮੁਫਤ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਕਮਲਜੀਤ ਸਰਪੰਚ, ਲਖਵੀਰ ਰਾਮ ਪੰਚ, ਅਮਿਤ ਦੁੱਗਲ, ਨਾਨਕ ਦਾਸ, ਪੁਸ਼ਪਿੰਦਰ ਕੁਮਾਰ, ਸੱਤਪਾਲ ਦੁੱਗਲ, ਸੰਦੀਪ ਕੁਮਾਰ ਸੀ.ਐੱਚ.ਟੀ., ਸ਼ੋਭਾ ਰਾਣੀ, ਗੁਰਦੀਪ ਕੌਰ, ਗੁਰਵਿੰਦਰ ਕੌਰ, ਮੁਸਕਾਨ, ਸੋਨੀ, ਨੇਹਾ ਰਾਣੀ ਸਾਰੇ ਅਧਿਆਪਕਾਂ ਸਮੇਤ ਪਿੰਡ ਦੀਆਂ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੋਬਿੰਦਪੁਰ ਵਿਖੇ ਬੱਚਿਆਂ ਦਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸਤਿਗੁਰ ਰਵਿਦਾਸ ਪਾਰਕ ਖੋਥੜਾਂ ਵਿਖੇ ਡਾ. ਅੰਬੇਡਕਰ ਭਵਨ 'ਤੇ ਲੈਂਟਰ ਪਾਇਆ
Ad Position 24