27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸਿੱਖ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਪ੍ਰੀਖਿਆ 'ਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 28-04-2026
ਬੰਗਾ, 27 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈ ਬੀ. ਕਾਮ. ਸਮੈਸਟਰ ਤੀਜਾ ਦੀ ਪ੍ਰੀਖਿਆ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਦੇ ਹੋਏ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਉਪਲਬਧੀ ਨੇ ਨਾ ਸਿਰਫ਼ ਸੰਸਥਾ ਦੀ ਸ਼ੋਭਾ ਵਧਾਈ ਹੈ, ਸਗੋਂ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਨੂੰ ਵੀ ਸਾਬਤ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਵਿਦਿਆਰਥਣ ਗਗਨਪ੍ਰੀਤ ਕੌਰ ਨੇ 8.43 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਛੇਵਾਂ, ਕਾਲਜ ਅਤੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਕੋਮਲ ਰਾਣੀ ਨੇ 8.26 ਐੱਸ.ਜੀ.ਪੀ.ਏ. ਨਾਲ ਯੂਨੀਵਰਸਿਟੀ ਵਿਚ ਨੌਵਾਂ, ਕਾਲਜ ਵਿੱਚ ਦੂਜਾ ਅਤੇ ਜ਼ਿਲ੍ਹੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਬਰਨਜੋਤ ਕੌਰ ਨੇ 8.09 ਐੱਸ.ਜੀ.ਪੀ.ਏ. ਨਾਲ ਯੂਨੀਵਰਸਿਟੀ ਵਿਚ ਬਾਰਵਾਂ ਤੇ ਕਾਲਜ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਕਿਹਾ, ਇਹ ਨਤੀਜੇ ਸਾਡੇ ਵਿਦਿਆਰਥੀਆਂ ਦੀ ਅਟੱਲ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਨਿਰੰਤਰ ਮਾਰਗਦਰਸ਼ਨ ਦਾ ਸਿੱਟਾ ਹਨ | ਸਾਨੂੰ ਆਪਣੇ ਵਿਦਿਆਰਥੀਆਂ 'ਤੇ ਮਾਣ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਇਹ ਅੱਗੇ ਵੀ ਇਸੇ ਤਰ੍ਹਾਂ ਸੰਸਥਾ ਦਾ ਨਾਂਅ ਰੌਸ਼ਨ ਕਰਦੇ ਰਹਿਣਗੇ | ਵਿਭਾਗ ਮੁਖੀ ਡਾ. ਕਮਲਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ, ਇਹ ਸਫਲਤਾ ਸਾਡੇ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੇ ਟੀਮਵਰਕ ਦਾ ਨਤੀਜਾ ਹੈ | ਕਾਮਰਸ ਵਿਭਾਗ ਹਮੇਸ਼ਾਂ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਵਿਵਹਾਰਿਕ ਦੋਹਾਂ ਪੱਖਾਂ ਤੋਂ ਮਜ਼ਬੂਤ ਬਣਾਉਣ ਲਈ ਯਤਨਸ਼ੀਲ ਰਹਿੰਦਾ ਹੈ | ਇਸ ਮੌਕੇ ਕਾਲਜ ਵੱਲੋਂ ਉੱਚ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਖੁਸ਼ੀ ਦਾ ਮਾਹੌਲ ਦਿਖਾਈ ਦਿੱਤਾ | ਇਸ ਸਮਾਗਮ ਵਿੱਚ ਡਾ. ਕਮਲਦੀਪ ਕੌਰ, ਡਾ. ਦਵਿੰਦਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਪਿ੍ਆ ਲੱਧੜ, ਪ੍ਰੋ. ਅਵਨੀਤ ਕੌਰ, ਪ੍ਰੋ. ਦੀਪਿਕਾ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਮਨੀਸ਼ਾ ਤੇ ਪ੍ਰੋ. ਹਰਸਿਮਰਨ ਕੌਰ ਵੀ ਮੌਜੂਦ ਸਨ | ਅੰਤ ਵਿੱਚ ਕਾਲਜ ਪ੍ਰਸ਼ਾਸਨ ਨੇ ਸਾਰੇ ਸਟਾਫ਼ ਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਹੋਰ ਵਧੀਆ ਨਤੀਜਿਆਂ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬੂਥਗੜ੍ਹ ਵਿਖੇ ਭਗਤ ਹੰਸ ਰਾਜ ਜੀ ਸਮਾਧੀ ਵਾਲਿਆਂ ਦੀ ਬਰਸੀ ਮਨਾਈ ਅਗਲੀ ਖ਼ਬਰ ਝੱਮਟ ਗੋਤ ਜਠੇਰਿਆਂ ਦਾ ਮੇਲਾ 17 ਨੂੰ
Ad Position 24