ਰਾਹੋਂ, 1 ਮਈ (ਉਂਕਾਰ ਸਿੰਘ ਰਾਠੋਰ)-ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੇ ਦਿਨ ਰਾਹੋਂ ਦੀ ਪੁਲਿਸ ਵਲੋਂ ਐਸ.ਐਚ.ਓ ਵਰਿੰਦਰ ਕੁਮਾਰ ਦੀ ਅਗਵਾਈ 'ਚ 20 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਥਾਣਾ ਰਾਹੋਂ ਤੋਂ ਦਾਣਾ ਮੰਡੀ ਤੋਂ ਨਵਾਂਸ਼ਹਿਰ ਰਾਹੋਂ ਮੇਨ ਰੋਡ ਹੁੰਦੇ ਹੋਏ ਪਿੰਡ ਛੋਕਰਾਂ ਵੱਲ ਜਾਂਦੀ ਸੜਕ 'ਤੇ ਭੱਠੇ ਕੋਲ ਪੁੱਜੀ ਤਾਂ ਉੱਥੇ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਤੇ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਸ਼ੱਕ ਦੇ ਆਧਾਰ 'ਤੇ ਉਸ ਕੋਲੋ ਤਲਾਸ਼ੀ ਲੈਣ 'ਤੇ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਚਰਨਜੀਤ ਉਰਫ਼ ਚੰਨੀ ਪੁੱਤਰ ਗੁਰਦਿਆਲ ਸਿੰਘ ਮੁਹੱਲਾ ਆਰਨਹਾਲੀ ਰਾਹੋਂ ਵਜੋਂ ਹੋਈ ਹੈ | ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ | ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ |