08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਉੜਾਪੜ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 02-05-2026
ਉੜਾਪੜ/ਲਸਾੜਾ, 1 ਮਈ (ਲਖਵੀਰ ਸਿੰਘ ਖੁਰਦ) - ਆਮ ਆਦਮੀ ਪਾਰਟੀ ਦੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਹਲਕੇ ਦੇ ਕਈ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਲਈ ਤੂਫਾਨੀ ਦੌਰਾ ਕੀਤਾ ਗਿਆ | ਇਸੇ ਤਹਿਤ ਉਹ ਹਲਕੇ ਦੇ ਸਭ ਤੋਂ ਵੱਡੇ ਪਿੰਡ ਉੜਾਪੜ ਵਿੱਚ ਪਹੁੰਚੇ | ਜਿਥੇ ਨਗਰ ਦੀ ਪੰਚਾਇਤ ਅਤੇ ਇਲਾਕੇ ਦੀਆਂ ਮੋਹਤਵਾਰ ਸ਼ਖਸ਼ੀਅਤਾਂ ਵਲੋਂ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਇਥੇ ਉਹਨਾਂ ਵਲੋਂ ਪੰਜਾਬ ਸਰਕਾਰ ਵਲੋਂ ਭੇਜੀ 5 ਲੱਖ ਦੀ ਗ੍ਰਾਂਟ ਨਾਲ ਤਿਆਰ ਹੋਏ ਫੁੱਟਬਾਲ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਵਲੋਂ ਅੱਜ ਪਿਛਲੇ ਦੋ ਸਾਲ ਦੌਰਾਨ ਆਪਣੇ ਐਮ. ਪੀ ਫੰਡ ਵਿਚੋਂ ਦਿੱਤੀਆਂ ਗਰਾਂਟਾਂ ਨਾਲ ਵੱਖ-ਵੱਖ ਪਿੰਡਾਂ ਵਿੱਚ ਬਣੇ ਖੇਡ ਸਟੇਡੀਅਮ, ਜਿੰਮਾਂ ਅਤੇ ਧਰਮਸ਼ਾਲਾਂ ਆਦਿ ਦਾ ਉਦਘਾਟਨ ਕੀਤਾ ਗਿਆ ਹੈ | ਉਹਨਾਂ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਜੋ ਸਾਨੂੰ ਜਿੰਮੇਵਾਰੀ ਦਿੱਤੀ ਗਈ ਹੈ | ਅਸੀਂ ਉਸਨੂੰ ਤਨਦੇਹੀ ਨਾਲ ਨਿਭਾਅ ਰਹੇ ਹਾਂ ਅਤੇ ਸਾਡੀ ਪੂਰੀ ਕੋਸ਼ਿਸ਼ ਹੈ ਕਿ ਹਰ ਪਿੰਡ ਦੀ ਮੰਗ ਦੇ ਅਨੁਸਾਰ ਉਹਨਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦਿੱਤੀਆਂ ਜਾਣ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਅਤੇ ਗਰੰਟੀਆਂ ਦਿੱਤੀਆਂ ਸੀ | ਉਹ ਵੀ ਤਕਰੀਬਨ ਸਾਰੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਲੋਕਾਂ ਵਲੋਂ ਸਰਕਾਰ ਦੇ ਕੰਮਾਂ ਨੂੰ ਸਰਾਹਿਆ ਵੀ ਜਾ ਰਿਹਾ ਹੈ | ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਦੱਸਿਆ ਕਿ ਅੱਜ ਸੱਤ ਪਿੰਡਾਂ ਵਿੱਚ ਵਿਕਾਸ ਦੇ ਪੂਰੇ ਹੋ ਚੁੱਕੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ | ਸਰਪੰਚ ਭੂਪਿੰਦਰ ਸਿੰਘ ਵਲੋਂ ਸਾਰੀਆਂ ਪਹੁੰਚੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਦੌੜਕਾ ਪਰਿਵਾਰ ਦੇ ਜਗਜੀਤ ਸਿੰਘ ਪੁੱਤਰ ਉਜਾਗਰ ਸਿੰਘ (ਇੰਗਲੈਂਡ) ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਇਸ ਖੇਡ ਮੈਦਾਨ ਦੀਆਂ ਸਾਈਡਾਂ 'ਤੇ ਫੈਂਸਿੰਗ ਦੀ ਸੇਵਾ ਕਰਾਈ ਹੈ | ਇਸ ਮੌਕੇ ਸਰਪੰਚ ਭੁਪਿੰਦਰ ਸਿੰਘ, ਜਸਵੀਰ ਸਿੰਘ ਟਾਂਕ, ਸਾਹਿਬਜੀਤ ਸਿੰਘ, ਕੁਲਦੀਪ ਸਿੰਘ, ਬਲਬੀਰ ਸਿੰਘ, ਢਾਡੀ ਗੁਰਦੀਪ ਸਿੰਘ, ਕਸ਼ਮੀਰ ਚੰਦ ਪੰਚ, ਸੁਰਜੀਤ ਸਿੰਘ, ਦਰਸ਼ਨ ਸਿੰਘ ਪੰਚ, ਸੁਰਜੀਤ ਸਿੰਘ ਪੰਚ, ਸੁਰਜੀਤ ਸਿੰਘ ਬੁਰਜ ਟਹਿਲ ਦਾਸ, ਹਰਮੇਲ ਸਿੰਘ, ਮਲਕੀਤ ਸਿੰਘ, ਬਹਾਦਰ ਸਿੰਘ ਉੜਾਪੜ, ਮੰਗਲ ਸਿੰਘ, ਜਤਿੰਦਰ ਸਿੰਘ ਸਰਪੰਚ ਖੁਰਦ, ਰਾਜਵੀਰ ਸਿੰਘ ਪੰਚ ਚੱਕਦਾਨਾ ਆਦਿ ਵੀ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਤਰ ਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਸੀ.ਪੀ.ਆਈ ਐੱਮ ਦੇ ਦਫ਼ਤਰ ਵਿਖੇ ਝੰਡਾ ਲਹਿਰਾਇਆ ਅਗਲੀ ਖ਼ਬਰ ਕੇ.ਸੀ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਸਬੰਧੀ ਪੋਸਟਰ-ਮੇਕਿੰਗ ਮੁਕਾਬਲੇ 'ਚ ਮਨਪ੍ਰੀਤ ਕÏਰ ਰਹੀ...
Ad Position 24