08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਡਰਾਈਵਰ ਨਾਮਜ਼ਦ

Ad Position 21
No active advertisement
ਅਜੀਤ ਡੈਸਕ 02-05-2026
ਹੁਸ਼ਿਆਰਪੁਰ, 1 ਮਈ (ਬਲਜਿੰਦਰਪਾਲ ਸਿੰਘ)-ਧਾਰਮਿਕ ਸਥਾਨ 'ਤੇ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਗੜ੍ਹਦੀਵਾਲਾ ਪੁਲਿਸ ਨੇ ਮਾਮਲਾ ਦਰਜ਼ ਕਰਕੇ ਕਥਿਤ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਹਰਦੀਪ ਸਿੰਘ ਵਾਸੀ ਅਰਗੋਵਾਲ ਨੇ ਦੱਸਿਆ ਕਿ ਉਸਦਾ ਲੜਕਾ ਗੁਰਸਿਮਰਨਜੋਤ ਸਿੰਘ ਮੋਟਰਸਾਈਕਲ 'ਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ | ਜਦੋਂ ਉਹ ਵਰਕਸ਼ਾਪ ਦੇ ਕੋਲ ਪਹੁੰਚਿਆ ਤਾਂ ਉੱਥੋਂ ਲੰਘ ਰਹੇ ਟਿੱਪਰ ਨੇ ਉਸ ਨੰੂ ਆਪਣੀ ਲਪੇਟ 'ਚ ਲੈ ਲਿਆ, ਜਿਸਦੇ ਚੱਲਦਿਆਂ ਉਸਦੇ ਲੜਕੇ ਦੀ ਮੌਤ ਹੋ ਗਈ | ਪੁਲਿਸ ਨੇ ਟਿੱਪਰ ਚਾਲਕ ਚਰਨਜੀਤ ਸਿੰਘ ਵਾਸੀ ਗੜ੍ਹਦੀਵਾਲਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 4 ਕਾਬੂ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਸਿਹਤ ਸੈਂਟਰ ਰੈਲਮਾਜਰਾ 'ਚ ਛਾਤੀ ਦੇ ਰੋਗਾਂ ਦੇ ਮਰੀਜ਼ਾਂ ਦੀ ਜਾਂਚ ਕੀਤੀ
Ad Position 24