08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਨਸ਼ੀਲੇ ਪਦਾਰਥਾਂ ਸਮੇਤ 4 ਕਾਬੂ

Ad Position 21
No active advertisement
ਅਜੀਤ ਡੈਸਕ 02-05-2026
ਹੁਸ਼ਿਆਰਪੁਰ, 1 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਫੋਕਲ ਪੁਆਇੰਟ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ 296 ਗ੍ਰਾਮ ਚਰਸ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਦੀ ਪਹਿਚਾਣ ਸਾਹਿਲ ਵਾਸੀ ਪੁਰਹੀਰਾਂ ਵਜੋਂ ਹੋਈ ਹੈ | ਇਸੇ ਤਰ੍ਹਾਂ ਸਿਟੀ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਰਣਜੀਤ ਸਿੰਘ ਤੇ ਬਲਜੀਤ ਸਿੰਘ ਉਰਫ਼ ਬੱਲੀ ਵਾਸੀ ਈਸਪੁਰ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ ਜਦਕਿ ਥਾਣਾ ਮਾਡਲ ਟਾਊਨ ਪੁਲਿਸ ਨੇ ਸਿੰਗੜੀਵਾਲਾ ਦੇ ਵਾਸੀ ਦੇਸਰਾਜ ਨੂੰ ਕਾਬੂ ਕਰਕੇ ਉਸ ਤੋਂ 15 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ 4 ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਦੀ ਨਵਾਂਸ਼ਹਿਰ 'ਚ ਹੋਈ ਮੀਟਿੰਗ ਅਗਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਡਰਾਈਵਰ ਨਾਮਜ਼ਦ
Ad Position 24