ਨਵਾਂਸ਼ਹਿਰ/ਟੱਪਰੀਆਂ ਖੁਰਦ, 3 ਮਈ (ਜਸਬੀਰ ਸਿੰਘ ਨੂਰਪੁਰ, ਬੂਥਗੜ੍ਹੀਆ)-ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਹਲਕਿਆਂ ਦੇ ਅੰਦਰ ਨੌਜਵਾਨਾਂ ਨੂੰ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਤੇ ਮਨੀਸ਼ ਸਿਸੋਦੀਆ ਦੀ ਅਗਵਾਈ 'ਚ ਵੱਖ-ਵੱਖ ਜ਼ਿਲਿ੍ਹਆਂ ਤੋਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਜਿਸ 'ਚ ਨੌਜਵਾਨ ਆਗੂ ਜਸਕਰਨ ਜੈਜ਼ੀ ਚੌਧਰੀ ਜੋ ਕਿ ਵਿਧਾਨ ਸਭਾ ਹਲਕਾ ਬਲਾਚੌਰ ਦੇ ਪਿੰਡ ਚੂਹੜਪੁਰ (ਬ੍ਰਹਮਪੁਰੀ) ਦੇ ਜੰਮਪਲ ਹਨ ਜੋ ਕਿ ਹੁਣ ਪਿਛਲੇ ਲੰਬੇ ਸਮੇਂ ਤੋਂ ਨਵਾਂਸ਼ਹਿਰ ਨਜ਼ਦੀਕ ਟਾਹਲੀ ਸਾਹਿਬ ਗੁਰਦੁਆਰਾ ਸਾਹਿਬ ਦੇ ਕੋਲ ਰਹਿ ਰਹੇ ਹਨ | ਪਾਰਟੀ ਵਲੋਂ ਉਨ੍ਹਾਂ ਦੀ ਮਿਹਨਤ ਨੂੰ ਦੇਖਦੇ ਹੋਏ ਨਵਾਂਸ਼ਹਿਰ ਯੂਥ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ | ਗੱਲਬਾਤ ਕਰਦਿਆਂ ਨਵ ਨਿਯੁਕਤ ਯੂਥ ਹਲਕਾ ਪ੍ਰਧਾਨ ਜਸਕਰਨ ਜੈਜ਼ੀ ਚੌਧਰੀ ਨੇ ਕਿਹਾ ਕਿ ਪਾਰਟੀ ਵਲੋਂ ਮੇਰੇ 'ਤੇ ਵਿਸ਼ਵਾਸ ਕਰਕੇ ਸੌਂਪੀ ਗਈ ਇਹ ਜ਼ਿੰਮੇਵਾਰੀ ਮੈਂ ਤਨਦੇਹੀ ਨਾਲ ਨਿਭਾਵਾਂਗਾ | ਜੈਜ਼ੀ ਨੇ ਕਿਹਾ ਕਿ ਮੈਂ ਹਲਕਾ ਨਵਾਂਸ਼ਹਿਰ ਦੇ ਸਮੂਹ ਨੌਜਵਾਨ ਯੂਥ ਨੂੰ ਵੱਧ ਤੋਂ ਵੱਧ ਪਾਰਟੀ ਦੇ ਨਾਲ ਜੋੜ ਕੇ ਹਲਕਾ ਨਵਾਂਸ਼ਹਿਰ ਦੇ ਅੰਦਰ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਾਂਗਾ | ਜੈਜ਼ੀ ਚੌਧਰੀ ਵਲੋਂ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ |