30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 04-05-2026

ਬਲਾਚੌਰ, 3 ਮਈ (ਨਰੇਸ਼ ਧੌਲ)-ਹਲਕਾ ਬਲਾਚੌਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਤੇਜ਼ ਕਰਦਿਆਂ ਹੋਇਆਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਪਿੰਡ ਟਕਾਰਲਾ ਵਿਖੇ 52.77 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਵਿਧਾਇਕਾ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡ ਮੈਦਾਨਾਂ ਵੱਲ ਪ੍ਰੇਰਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਅਜਿਹੇ ਸਟੇਡੀਅਮ ਬਣਨ ਨਾਲ ਪੇਂਡੂ ਖੇਤਰ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਤੇ ਕੌਮਾਂਤਰੀ ਪੱਧਰ 'ਤੇ ਚਮਕਣ ਦਾ ਸੁਨਹਿਰੀ ਮੌਕਾ ਮਿਲੇਗਾ | ਪ੍ਰੋਗਰਾਮ ਦੌਰਾਨ ਸੀਨੀਅਰ 'ਆਪ' ਆਗੂ ਅਸ਼ੋਕ ਕਟਾਰੀਆ ਨੇ ਵੀ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਅੱਗੇ ਕਿਹਾ ਕੇ ਇਹ ਸਟੇਡੀਅਮ ਇਲਾਕੇ ਦੇ ਨੌਜਵਾਨਾਂ ਲਈ ਇਕ ਵੱਡੀ ਸੌਗਾਤ ਸਾਬਤ ਹੋਵੇਗਾ | ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਪਿੰਡ ਵਿਚ ਖੇਡ ਸਹੂਲਤਾਂ ਹੋਣ ਤਾਂ ਜੋ ਕੋਈ ਵੀ ਪ੍ਰਤਿਭਾ ਪਲੇਟਫ਼ਾਰਮ ਤੋਂ ਵਾਂਝੀ ਨਾ ਰਹੇ | ਬਲਾਚੌਰ ਹਲਕੇ ਵਿਚ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਗ੍ਰਾਂਟਾਂ ਵੰਡੀਆਂ ਜਾ ਰਹੀਆਂ ਹਨ | ਸਟੇਡੀਅਮ ਦਾ ਕੰਮ ਸ਼ੁਰੂ ਹੋਣ 'ਤੇ ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਨੇ ਇਸ ਸਾਰਥਿਕ ਉਪਰਾਲੇ ਲਈ ਪੰਜਾਬ ਸਰਕਾਰ ਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਮਹਾਵੀਰ ਸਿੰਘ ਸਰਪੰਚ, ਮਹਿੰਦਰ ਪਾਲ ਪੰਚ, ਨਰਿੰਦਰ ਕੁਮਾਰ ਪੰਚ, ਚਰਨਜੀਤ ਬਲਾਕ ਸੰਮਤੀ ਮੈਂਬਰ, ਰੂਪ ਲਾਲ ਪ੍ਰਧਾਨ, ਭਜਨ ਲਾਲ ਠੇਕੇਦਾਰ, ਸੁਭਾਸ਼ ਹੱਕਲਾ, ਰਾਮ ਪ੍ਰਕਾਸ਼, ਰਾਮਾ ਫ਼ੌਜੀ, ਪਵਨ ਖੇਪੜ, ਅਸ਼ੋਕ ਚੌਧਰੀ, ਜੀਤ ਰਾਮ, ਮਨਜੀਤ ਸਿਆਣ, ਪਰਮਜੀਤ ਚੇਲਾ, ਹੁਸਨ ਦੇਦੜ, ਭੂਸ਼ਨ ਦੇਦੜ, ਰਣਜੀਤ ਸਿਆਣ, ਰਾਜ ਪੰਚ, ਨੀਕਾ, ਬਿੱਟੂ ਭਾਟੀਆ, ਵਿਜੇ ਕੁਮਾਰ, ਹਰਜਿੰਦਰ, ਪਰਮਜੀਤ, ਬਿੱਲੂ ਠੇਕੇਦਾਰ ਸਮੇਤ ਪਾਰਟੀ ਦੇ ਕਈ ਅਹੁਦੇਦਾਰ, ਇਲਾਕੇ ਦੇ ਪਤਵੰਤੇ ਸੱਜਣ ਤੇ ਭਾਰੀ ਗਿਣਤੀ ਵਿਚ ਸਥਾਨਕ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੂਗਰ ਮਿੱਲ ਬੰਦ ਕਰਨ ਦੀਆਂ ਸਾਡਿਸ਼ਾਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ-ਬਜੀਦਪੁਰ ਅਗਲੀ ਖ਼ਬਰ ਜਸਕਰਨ ਜੈਜ਼ੀ ਚੌਧਰੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹਲਕਾ ਯੂਥ ਪ੍ਰਧਾਨ ਬਣੇ
Ad Position 24