01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਖੁਣ-ਖੁਣ ਸ਼ਰਕੀ ਵਿਖੇ ਤਿੰਨ ਰੋਜ਼ਾ ਰਾਤਰੀ ਦੀਵਾਨ ਸਜਾਇਆ

Ad Position 21
No active advertisement
ਅਜੀਤ ਡੈਸਕ 04-05-2026
ਗੜ੍ਹਦੀਵਾਲਾ, 3 ਮਈ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਦੇ ਨਾਲ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਪਿੰਡਾਂ 'ਚ ਕਰਵਾਏ ਜਾ ਰਹੇ ਕੀਰਤਨ ਦਰਬਾਰ ਸਮਾਗਮਾਂ ਦੀ ਲੜੀ ਤਹਿਤ ਪਿੰਡ ਖੁਣਖੁਣ ਸ਼ਰਕੀ ਵਿਖੇ ਵਿਸ਼ੇਸ਼ ਤਿੰਨ ਰੋਜ਼ਾ ਰਾਤਰੀ ਦੀਵਾਨ ਸਜਾਇਆ | ਜਿਸ ਦੌਰਾਨ ਭਾਈ ਮੋਹਣ ਸਿੰਘ ਬਾਹਲੇ, ਭਾਈ ਹਰਨੇਕ ਸਿੰਘ ਬੁਲੰਦਾ, ਭਾਈ ਜਸਪ੍ਰੀਤ ਸਿੰਘ ਜਲੰਧਰ, ਕਥਾਕਾਰ ਭਾਈ ਸਰਤਾਜ ਸਿੰਘ ਬਸਰਾਵਾਂ, ਭਾਈ ਜਸਵੰਤ ਸਿੰਘ ਪੀਖੋਵਾਲ, ਭਾਈ ਪ੍ਰੀਤਪਾਲ ਸਿੰਘ ਦਸੂਹਾ, ਭਾਈ ਹਰਪ੍ਰੀਤ ਸਿੰਘ ਮੱਤੇਵਾਲ, ਭਾਈ ਮਨਜੀਤ ਸਿੰਘ ਤੇ ਭਾਈ ਸੁਖਜੀਤ ਸਿੰਘ ਦੋਵੇਂ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਨਛੱਤਰ ਸਿੰਘ ਹੁਸ਼ਿਆਰਪੁਰ, ਭਾਈ ਖੁਸ਼ਵੰਤ ਸਿੰਘ ਸੋਹਲਪੁਰ, ਭਾਈ ਅਮੋਲਕ ਸਿੰਘ ਪ੍ਰੀਤਮਪੁਰਾ, ਭਾਈ ਗੁਰਮੁਖ ਸਿੰਘ ਐਮ. ਏ. ਕਵੀਸ਼ਰ, ਭਾਈ ਬਰਿੰਦਰ ਸਿੰਘ ਖੱਖ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ, ਗੁਰਮਤਿ ਵਿਚਾਰਾਂ ਤੇ ਢਾਡੀ ਵਾਰਾਂ ਰਾਹੀਂ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਦੇ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ ਤੇ ਭਾਈ ਹਰਵਿੰਦਰ ਸਿੰਘ ਸਹਿਜ ਵੱਲੋਂ ਸਟੇਜ ਸਕੱਤਰ ਦੀ ਸੇਵਾ ਸੁਚੱਜੇ ਢੰਗ ਨਾਲ ਨਿਭਾਈ ਗਈ | ਇਸ ਮੌਕੇ ਜਸਵਿੰਦਰ ਸਿੰਘ ਸੈਫ, ਆਤਮਾ ਸਿੰਘ ਧੂਤ, ਸਤਿੰਦਰ ਸਿੰਘ, ਮਾਸਟਰ ਪਿਆਰਾ ਸਿੰਘ, ਹੈੱਡ ਮਾਸਟਰ ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ, ਇਕਜੋਤ ਸਿੰਘ, ਦਲਜੀਤ ਸਿੰਘ, ਜੋਬਨਪ੍ਰੀਤ ਸਿੰਘ, ਪ੍ਰੀਤਮ ਸਿੰਘ, ਨਾਮਦੇਵ ਸਿੰਘ, ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ, ਉਪਕਾਰ ਸਿੰਘ, ਪ੍ਰੀਤਮ ਸਿੰਘ, ਮਨਦੀਪ ਸਿੰਘ ਡੀ. ਸੀ., ਡਾ. ਕਰਨਵੀਰ ਸਿੰਘ, ਇੰਦਰਜੀਤ ਸਿੰਘ, ਦਰਸ਼ਨ ਸਿੰਘ ਮਿਸਤਰੀ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਜਸ ਸਰਵਣ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਬੰਗਾ ਅੰਦਰ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਨਾਲ 'ਆਪ' ਹੋਵੇਗੀ ਮਜ਼ਬੂਤ-ਕੁਲਵੀਰ ਕੌਰ ਅਗਲੀ ਖ਼ਬਰ ਸ. ਸ. ਸ. ਸ. ਅਜੜਾਮ ਦੀ ਵਿਦਿਆਰਥਣ ਨੇ ਐਨ. ਐਮ. ਐਮ. ਐਸ. ਪ੍ਰੀਖਿਆ ਕੀਤੀ ਪਾਸ
Ad Position 24