ਬੰਗਾ, 3 ਮਈ (ਧਰਮਵੀਰ ਪਾਲ)-ਵਿਧਾਨ ਸਭਾ ਹਲਕਾ ਬੰਗਾ ਅੰਦਰ ਇਸਤਰੀ ਵਿੰਗ ਦੇ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਨਾਲ ਹਲਕੇ ਅੰਦਰ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਕੁਲਵੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਲੋਂ ਨਵੇਂ ਬਲਾਕ ਬੰਗਾ 'ਚ ਇਸਤਰੀ ਵਿੰਗ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਨਿਯੁਕਤ ਕੀਤੇ ਗਏ ਨਵੇਂ ਬਲਾਕ ਪ੍ਰਧਾਨ ਇਸਤਰੀ ਵਿੰਗ ਜਿਨ੍ਹਾਂ 'ਚ ਰੁਪਿੰਦਰ ਕੌਰ, ਕੁਲਵਿੰਦਰ ਕੌਰ, ਰੇਖਾ ਰਾਣੀ, ਬਲਵੀਰ ਕੌਰ, ਰਿੰਪੀ, ਬਲਜੀਤ ਕੌਰ, ਮਨਦੀਪ ਕੌਰ, ਮਨਜੀਤ ਕੌਰ, ਗੁਰਜੀਤ ਕੌਰ ਆਦਿ ਸ਼ਾਮਿਲ ਹਨ | ਜ਼ਿਲ੍ਹਾ ਪ੍ਰਧਾਨ ਕੁਲਵੀਰ ਕੌਰ ਨੇ ਨਵ ਨਿਯੁਕਤ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੱਤੀ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਰਹੀ ਹੈ |