01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

'ਆਪ' ਸਰਕਾਰ ਵਲੋਂ ਸਰਕਾਰੀ ਤੇ ਗੈਰ ਸਰਕਾਰੀ ਕਾਮਿਆਂ ਦੀ ਮੂਲ ਤਨਖਾਹ 'ਚ 15 ਫ਼ੀਸਦੀ ਦਾ ਵਾਧਾ ਕਰਨਾ ਸ਼ਲਾਘਾਯੋਗ-ਚੈਅਰਮੈਨ ਚੇਚੀ

Ad Position 21
No active advertisement
ਅਜੀਤ ਡੈਸਕ 04-05-2026
ਟੱਪਰੀਆਂ ਖੁਰਦ, 3 ਮਈ (ਬੂਥਗੜ੍ਹੀਆ)-ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ 1 ਮਈ ਨੂੰ ਮਜ਼ਦੂਰ ਦਿਵਸ ਮੌਕੇ 'ਤੇ ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਵਲੋਂ ਬੁਲਾਏ ਸ਼ੈਸ਼ਨ ਦੇ ਦੌਰਾਨ ਲੇਬਰ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਵਲੋਂ ਮਜ਼ਦੂਰਾਂ ਦੀ ਬੇਸਿਕ ਤਨਖ਼ਾਹ ਵਿਚ 15 ਫੀਸਦੀ ਵਾਧਾ ਕਰਨ ਸੰਬੰਧੀ ਮਤਾ ਵਿਧਾਨ ਸਭਾ ਵਿਚ ਪੇਸ਼ ਕੀਤਾ, ਜਿਸ ਨੂੰ ਸਮੂਹ ਵਿਧਾਇਕਾਂ ਵਲੋਂ ਸਰਬਸੰਮਤੀ ਨਾਲ ਪਾਸ ਕੀਤਾ | ਉਪਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਇਤਿਹਾਸਕ ਫੈਸਲੇ ਦਾ ਅਧਿਕਾਰਕ ਐਲਾਨ ਕਰਦੇ ਹੋਏ ਇਸ 'ਤੇ ਮੋਹਰ ਲਗਾਈ | ਜ਼ਿਕਰਯੋਗ ਹੈ ਕਿ ਸਰਕਾਰੀ ਤੇ ਗੈਰ ਸਰਕਾਰੀ ਮਜ਼ਦੂਰਾਂ ਦੀਆਂ ਮੂਲ ਤਨਖਾਹਾਂ ਵਿਚ ਇਹ ਵਾਧਾ ਲਗਪਗ 13 ਸਾਲਾਂ ਬਾਅਦ ਕੀਤਾ ਗਿਆ | ਇਹ ਪ੍ਰਗਟਾਵਾ ਕਰਦੇ ਹੋਏ ਹਲਕਾ ਬਲਾਚੌਰ ਤੋਂ ਹੰਬੰਧਤ ਡਾਇਰੈਕਟਰ ਯੁਵਕ ਸੇਵਾਵਾਂ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜਨਰਲ ਸਕੱਤਰ ਪੰਜਾਬ ਸੰਜੀਵ ਚੌਧਰੀ ਚੇਚੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਗੈਰ ਸਰਕਾਰੀ ਮਜ਼ਦੂਰਾਂ ਦੀਆਂ ਮੂਲ ਤਨਖਾਹਾਂ ਵਿਚ ਇਹ ਵਾਧਾ ਲਗਾਤਾਰ 13 ਸਾਲਾਂ ਤੋਂ ਬਾਅਦ ਕੀਤਾ ਗਿਆ ਹੈ | ਇਸ ਫੈਸਲੇ ਦਾ ਸਮੂਹ ਪੰਜਾਬ ਵਾਸੀਆਂ ਵਲੋਂ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਆਮ ਲੋਕਾਂ ਤੇ ਮਜ਼ਦੂਰ ਵਰਗ ਦੀ ਭਲਾਈ ਨੂੰ ਪਹਿਲ ਦੇ ਕੇ ਉਨ੍ਹਾਂ ਦੀ ਬਾਂਹ ਫੜ੍ਹੀ ਹੈ | ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿਰਫ ਤਨਖਾਹਾਂ ਵਿਚ ਵਾਧਾ ਹੀ ਨਹੀਂ ਸਗੋਂ ਮਜ਼ਦੂਰ ਵਰਗ ਦਾ ਮਜ਼ਦੂਰ ਦਿਵਸ 'ਤੇ ਸਨਮਾਨ ਹੈ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ 'ਚ ਐੱਚ. ਪੀ. ਵੀ. ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਕੰਠ ਕਲੇਰ ਦੀ ਨਵੀਂ ਐਲਬਮ 'ਇਸ਼ਕ ਵੇ' ਨੂੰ ਸੰਗੀਤ ਪ੍ਰੇਮੀਆਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ-ਕਮਲ ਕਲੇਰ
Ad Position 24