29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਜ਼ਿਲ੍ਹੇ ਅੰਦਰ ਨਸ਼ਾ ਤੇ ਸਮਾਜਿਕ-ਆਰਥਿਕ ਜਨਗਣਨਾ ਅੱਜ ਤੋਂ

Ad Position 21
No active advertisement
ਅਜੀਤ ਡੈਸਕ 05-05-2026
ਨਵਾਂਸ਼ਹਿਰ, 4 ਮਈ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਰਵਾਈ ਜਾ ਨਸ਼ਾ ਤੇ ਸਮਾਜਿਕ-ਆਰਥਿਕ ਜਨਗਣਨਾ ਤਹਿਤ 5 ਮਈ ਤੋਂ ਜ਼ਿਲ੍ਹੇ ਅੰਦਰ ਜਨਗਣਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਭਲਾਈ ਯੋਜਨਾਬੰਦੀ ਨੂੰ ਬਿਹਤਰ ਬਣਾਉਣ ਲਈ ਇਹ ਜਨਗਣਨਾ ਕਰਵਾਈ ਜਾ ਰਹੀ ਹੈ | ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਕਰਵਾਈ ਜਾ ਰਹੀ ਜਨਗਣਨਾ ਦਾ ਉਦੇਸ਼ ਨਸ਼ੇ ਕਰਨ ਦੀ ਹੱਦ ਤੇ ਇਸ ਦੇ ਪ੍ਰਭਾਵ ਦਾ ਮੁਲਾਂਕਣ ਕਰਨਾ, ਪਰਿਵਾਰ ਦੀਆਂ ਸਮਾਜਿਕ ਅਤੇ ਆਰਥਿਕ ਸਥਿਤੀਆਂ ਨੂੰ ਸਮਝਣਾ, ਸਰਕਾਰੀ ਯੋਜਨਾਵਾਂ ਦੀ ਪਹੁੰਚ ਤੇ ਪ੍ਰਭਾਵ ਦਾ ਮੁਲਾਂਕਣ ਤੇ ਬਿਹਤਰ ਭਲਾਈ ਯੋਜਨਾਵਾਂ ਨੂੰ ਯਕੀਨੀ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਜਨਗਣਨਾ ਬਿਹਤਰ ਸਿਹਤ ਸੰਭਾਲ ਅਤੇ ਨਸ਼ਾ ਛੁਡਾਊ ਸੇਵਾਵਾਂ ਮੁਹੱਈਆ ਕਰਵਾਉਣ, ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ, ਸਿੱਖਿਆ ਅਤੇ ਸਮਾਜ ਭਲਾਈ ਪ੍ਰਣਾਲੀਆਂ ਮਜ਼ਬੂਤ ਕਰਨ ਅਤੇ ਮੌਜੂਦਾ ਯੋਜਨਾਵਾਂ ਵਿੱਚ ਕਮੀਆਂ ਦੀ ਪਛਾਣ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ | ਉਨ੍ਹਾਂ ਅੱਗੇ ਦੱਸਿਆ ਕਿ ਜਨਗਣਨਾ ਦੌਰਾਨ ਜ਼ਿਲ੍ਹਾ ਵਾਸੀਆਂ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਪੂਰਨ ਤੌਰ 'ਤੇ ਗੁਪਤ ਅਤੇ ਸੁਰੱਖਿਅਤ ਰੱਖਿਆ ਜਾਵੇਗਾ ਤੇ ਇਕੱਤਰ ਡਾਟਾ ਸਿਰਫ ਨੀਤੀ ਯੋਜਨਾਬੰਦੀ ਅਤੇ ਭਲਾਈ ਕਾਰਜਾਂ ਲਈ ਹੀ ਵਰਤਿਆ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਕੋਈ ਵੀ ਜਾਣਕਾਰੀ ਕਿਸੇ ਵੀ ਸਜ਼ਾ ਵਾਲੀ ਕਾਰਵਾਈ ਲਈ ਨਹੀਂ ਵਰਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਾ ਤੇ ਸਮਾਜਿਕ-ਆਰਥਿਕ ਜਨਗਣਨਾ ਨੂੰ ਮੁਕੰਮਲ ਕਰਨ ਲਈ 370 ਗਿਣਤੀਕਾਰ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਹ ਜਨਗਣਨਾ ਸਹਾਇਤਾ ਅਤੇ ਮੁੜ ਵਸੇਬੇ ਦੀ ਲੋੜ ਵਾਲੇ ਪਰਿਵਾਰਾਂ ਅਤੇ ਸਰਕਾਰੀ ਯੋਜਨਾਵਾਂ ਸਹੀ ਲਾਭਪਾਤਰੀਆਂ ਤੱਕ ਪਹੁੰਚ ਰਹੀਆਂ ਹਨ ਦੀ ਪਹਿਚਾਣ ਕਰਨ 'ਚ ਸਹਾਈ ਸਿੱਧ ਹੋਵੇਗੀ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਜ਼ਬੂਤ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਵਿਚ ਵੱਡਮੁੱਲਾ ਸਹਿਯੋਗ ਦੇਣ ਅਤੇ ਸਹੀ ਜਾਣਕਾਰੀ ਸਾਂਝੀ ਕਰਨ | ਉਂਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਬਿਹਤਰ ਭਲਾਈ ਯੋਜਨਾਵਾਂ ਅਤੇ ਭਵਿੱਖ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਏਗੀ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਖ਼ਿਲਾਫ਼ ਕਾਂਗਰਸ ਪਾਰਟੀ ਦੇ ਆਗੂਆਂ ਨੇ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ
Ad Position 24