ਨਵਾਂਸ਼ਹਿਰ, 4 ਮਈ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਵਿਖੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਦੀ ਅਗਵਾਈ ਹੇਠ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਵਿਧਾਨ ਸਭਾ ਸਪੀਕਰ ਨੂੰ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਰਾਹੀਂ ਮੰਗ-ਪੱਤਰ ਭੇਜਿਆ ਗਿਆ, ਜਿਸ ਵਿਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਵਿਚ ਸ਼ਰਾਬ ਪੀ ਕੇ ਆਉਣ ਤੇ ਸ਼ਰਮਨਾਕ ਆਚਰਣ ਅਤੇ ਵਿਵਹਾਰ ਕਰਨ ਦੀ ਨਿੰਦਿਆ ਕੀਤੀ | ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਭਗਵੰਤ ਮਾਨ ਦੀਆਂ ਇਨ੍ਹਾਂ ਹਰਕਤਾਂ ਕਰਕੇ ਜੋ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਕਾਰਨ ਦੁਨੀਆ ਭਰ ਵਿਚ ਫੈਲ ਗਈਆਂ ਹਨ, ਹਰ ਪੰਜਾਬੀ ਦਾ ਸਿਰ ਸ਼ਰਮ ਨਾਲ ਝੁਕ ਗਿਆ ਹੈ | ਮੰਗੂਪੁਰ ਨੇ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੋਇਆ, ਭਗਵੰਤ ਮਾਨ ਦੀਆਂ ਇਸ ਤੋਂ ਪਹਿਲਾਂ ਵੀ ਕਈ ਵੀਡੀਓ ਸ਼ਰਾਬ ਪੀ ਕੇ ਬੇਵਕੂਫ਼ੀ ਤੇ ਘਿਣਾਉਣੀਆਂ ਹਰਕਤਾਂ ਵਾਇਰਲ ਹੋ ਚੁੱਕੀਆਂ ਹਨ | ਉਨ੍ਹਾਂ ਵਲੋਂ ਸਪੀਕਰ ਸਾਹਿਬ ਨੂੰ ਵਿਧਾਨ ਸਭਾ ਸੰਵਿਧਾਨ ਅਨੁਸਾਰ ਚਲਾਉਣ ਅਤੇ ਢੁਕਵੀਂ ਮਰਿਆਦਾ ਅਤੇ ਮਾਨ ਸਨਮਾਨ ਦੀ ਪਾਲਨਾ ਕਰਨ ਬਾਰੇ ਮੰਗ ਪੱਤਰ ਵਿਚ ਮੰਗ ਰੱਖੀ ਗਈ | ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ ਸੰਗਠਨ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਓਪਕਾਰ ਸਿੰਘ ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ, ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਸੇਵਾ ਦਲ, ਬਲਵਿੰਦਰ ਭੂੰਬਲਾ ਮੀਤ ਪ੍ਰਧਾਨ, ਮੋਹਨ ਲਾਲ ਬਲਾਕ ਪ੍ਰਧਾਨ ਬਲਾਚੌਰ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਬਲਬੀਰ ਚੌਧਰੀ ਵਾਈਸ ਪ੍ਰਧਾਨ ਬਲਾਕ ਸੰਮਤੀ ਸੜੋਆ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਸਰਬਜੀਤ ਸਿੰਘ ਬਲਾਕ ਪ੍ਰਧਾਨ ਨਵਾਂਸ਼ਹਿਰ ਪੇਂਡੂ, ਸੁਰਿੰਦਰ ਸਿੰਘ ਸ਼ਿੰਦੀ ਦਫ਼ਤਰ ਸਕੱਤਰ, ਰਿੱਕੀ ਬਜਾਜ ਖ਼ਜ਼ਾਨਚੀ, ਤਰਸੇਮ ਲਾਲ ਜਿੰਦਰ ਕੁਮਾਰ ਬਲਾਕ ਪ੍ਰਧਾਨ ਐਸ. ਸੀ. ਸੈੱਲ, ਸੋਮਨਾਥ ਤੱਕਲਾ ਸੀਨੀਅਰ ਪ੍ਰਧਾਨ ਬਲਾਕ ਕਮੇਟੀ, ਲਾਲ ਬਹਾਦਰ ਗਾਂਧੀ ਸਾਬਕਾ ਕੌਂਸਲਰ, ਸੁਖਦੀਪ ਕੁਮਾਰ ਸੋਸ਼ਲ ਮੀਡੀਆ ਇੰਚਾਰਜ ਸੜੋਆ, ਹਰਬੰਤ ਸਿੰਘ ਮੀਤ ਪ੍ਰਧਾਨ, ਰਾਜਿੰਦਰ ਸ਼ਰਮਾ ਮੀਤ ਪ੍ਰਧਾਨ, ਰਾਕੇਸ਼ ਕਰਨਾਣਾ ਜਨਰਲ ਸਕੱਤਰ, ਅਮਰਜੀਤ ਕਲਸੀ ਬਲਾਕ ਪ੍ਰਧਾਨ ਸੇਵਾ ਦਲ, ਸੋਮਨਾਥ ਰਿਟਾ. ਸਬ-ਇੰਸਪੈਕਟਰ, ਡਾ. ਅਮਿਤ ਲਾਲ ਸਕੱਤਰ, ਨਰਿੰਦਰ ਕੁਮਾਰ ਬਖਲੌਰ, ਸੁਰੇਸ਼ ਰਾਣਾ, ਰਾਜਿੰਦਰ ਸਿੰਘ, ਵਿੱਕੀ ਗਿੱਲ, ਸੁਸ਼ੀਲ ਕੁਮਾਰ ਆਦਿ ਕਾਂਗਰਸੀ ਆਗੂ ਹਾਜ਼ਰ ਸਨ |
ਮੁੱਖ ਮੰਤਰੀ ਖ਼ਿਲਾਫ਼ ਕਾਂਗਰਸ ਪਾਰਟੀ ਦੇ ਆਗੂਆਂ ਨੇ ਦਿੱਤਾ ਮੰਗ ਪੱਤਰ
ਅਜੀਤ ਡੈਸਕ
05-05-2026