29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਹਜ਼ਾਰਾਂ ਕਰੋੜ ਦਾ ਕਰਜ਼ਾ ਚੁੱਕ ਕੇ ਬਣਾਈਆਂ ਜਾ ਰਹੀਆਂ ਸੜਕਾਂ ਅੰਦਰ ਵਰਤਿਆ ਜਾ ਰਿਹਾ ਹੈ ਘਟੀਆ ਮਟੀਰੀਅਲ-ਅਜੇ ਮੰਗੂਪੁਰ

Ad Position 21
No active advertisement
ਅਜੀਤ ਡੈਸਕ 05-05-2026

ਬਲਾਚੌਰ, 4 ਮਈ (ਨਰੇਸ਼ ਧੌਲ)-ਮੌਜੂਦਾ ਪੰਜਾਬ ਸਰਕਾਰ ਨੇ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਚੁੱਕ ਕੇ ਬਣਾਈਆਂ ਜਾ ਰਹੀਆਂ ਸੜਕਾਂ ਅੰਦਰ ਠੇਕੇਦਾਰਾਂ ਵਲੋਂ ਮਿਲੀ ਭੁਗਤ ਨਾਲ ਘਟੀਆ ਮਟੀਰੀਅਲ ਵਰਤਿਆ ਜਾ ਰਿਹਾ ਹੈ, ਜਿਸ ਦੀ ਮਿਸਾਲ ਨਵੀਆਂ ਬਣ ਰਹੀਆਂ ਸੜਕਾਂ ਦੇ ਕੰਮ ਕਾਜ ਦਾ ਨਿਰੀਖਣ ਕਰਨ 'ਤੇ ਆਮ ਹੀ ਵੇਖੀ ਜਾ ਸਕਦੀ ਹੈ | ਇਹ ਪ੍ਰਗਟਾਵਾ ਚੌਧਰੀ ਅਜੇ ਮੰਗੂਪੁਰ ਕਾਂਗਰਸ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆਉਂਦੀਆਂ ਵੇਖ ਕੇ 'ਆਪ' ਸਰਕਾਰ ਵਲੋਂ ਭਾਵੇਂ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ ਪਰ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿਚ ਧੱਕਦਿਆਂ ਹੋਇਆਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਚੁੱਕ ਕੇ ਬਣਾਈਆਂ ਜਾ ਰਹੀਆਂ ਸੜਕਾਂ ਜਿਨ੍ਹਾਂ ਦੀ ਪੰਜ ਸਾਲ ਦੀ ਗਰੰਟੀ ਹੁੰਦੀ ਹੈ ਪਰ ਵਰਤੇ ਜਾ ਰਹੇ ਮਟੀਰੀਅਲ ਤੋਂ ਅਜਿਹਾ ਜਾਪ ਰਿਹਾ ਹੈ ਕਿ ਉਹ ਪੰਜ ਮਹੀਨੇ ਕੱਟਣ ਯੋਗ ਵੀ ਦਿਖਾਈ ਨਹੀਂ ਦੇ ਰਹੀਆਂ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਥੇ-ਜਿਥੇ ਵੀ ਸੜਕਾਂ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ ਉੱਥੇ ਆਪਣਾ ਫਰਜ਼ ਸਮਝਦਿਆਂ ਹੋਇਆਂ ਵਰਤੇ ਜਾ ਰਹੇ ਮਟੀਰੀਅਲ ਦੀ ਜਾਂਚ ਕਰਨੀ ਚਾਹੀਦੀ ਹੈ | ਜੇਕਰ ਮਟੀਰੀਅਲ ਹਲਕੀ ਕੁਆਲਿਟੀ ਵਾਲਾ ਵੇਖਿਆ ਜਾਂਦਾ ਹੈ ਤਾਂ ਉਸ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਜੇ.ਕੇ.ਐੱਸ ਸਕੂਲ ਦੇ ਵਿਦਿਆਰਥੀਆਂ ਦਾ ਤਾਇਕਵਾਂਡੋ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਠਲਾਵਾ ਸੰਸਥਾ ਤੇ ਯੂਨੀਕ ਹੋਮ ਜਲੰਧਰ ਟਰੱਸਟ ਦੀ ਲਾਵਾਰਿਸ ਬਾਲੜੀਆਂ ਦੇ ਰੌਸ਼ਨ ਭਵਿੱਖ ਲਈ ਬੰਗਾ 'ਚ ਮੀਟਿੰਗ
Ad Position 24