ਨਵਾਂਸ਼ਹਿਰ, 4 ਮਈ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਸਰਬੱਤ ਦੇ ਭਲੇ, ਸੁਸਾਇਟੀ ਦੀ ਚੜ੍ਹਦੀ ਕਲਾ ਤੇ ਪਰਿਵਾਰਿਕ ਮੈਂਬਰਾਂ ਦੀ ਸੁੱਖ-ਸ਼ਾਂਤੀ ਲਈ ਪਿਛਲੇ ਸਾਲ ਤੋਂ ਆਰੰਭ ਕੀਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਤਹਿਤ 27ਵੇਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਗੁਰਦੁਆਰਾ ਗੁਰੂ ਅੰਗਦ ਨਗਰ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਕਰਵਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਸੰਗਤੀ ਰੂਪ ਵਿਚ ਕੀਤੇ ਗਏ ਪਾਠ ਦੌਰਾਨ ਸੰਗਤਾਂ ਵਲੋਂ ਵੱਡੀ ਗਿਣਤੀ 'ਚ ਹਾਜ਼ਰੀ ਭਰੀ ਗਈ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਉਪਰੰਤ ਸੋਦਰਿ ਰਹਿਰਾਸ ਸਾਹਿਬ ਦੇ ਪਾਠ ਵੀ ਸੰਗਤੀ ਰੂਪ ਵਿਚ ਕੀਤੇ ਗਏ | ਸਮਾਗਮ ਦੀ ਸਮਾਪਤੀ ਤੋਂ ਪਹਿਲਾਂ ਚੌਹਾਨ ਮਿਊਜ਼ਿਕ ਅਕੈਡਮੀ ਨਵਾਂਸ਼ਹਿਰ ਦੀਆਂ ਬੱਚੀਆਂ ਅਤੇ ਬੱਚਿਆਂ ਨੇ ਆਪਣੀ ਪਿ੍ੰਸੀਪਲ ਰਾਜਕੁਮਾਰੀ ਚੌਹਾਨ ਦੀ ਅਗਵਾਈ ਵਿਚ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਮੰਤਰ-ਮੁਗਧ ਕੀਤਾ | ਸੰਗਤਾਂ ਨੇ ਵੀ ਮਿਲਜੁਲ ਕੇ ਸ਼ਬਦ ਗਾਇਨ ਦੌਰਾਨ ਪੂਰਾ ਸਾਥ ਦਿੱਤਾ ਅਤੇ ਮਾਹੌਲ ਨੂੰ ਰੂਹਾਨੀਅਤ ਭਰਪੂਰ ਬਣਾ ਦਿੱਤਾ | ਇਸ ਲੜੀ ਦੀ ਵਿਲੱਖਣਤਾ ਇਹ ਵੀ ਹੈ ਕਿ ਪੂਰੇ ਸਮਾਗਮ ਦੌਰਾਨ ਸੰਗਤਾਂ ਪਾਠ, ਗੁਰਬਾਣੀ ਕੀਰਤਨ ਤੇ ਸੇਵਾ ਦੇ ਕਾਰਜ ਰਲ-ਮਿਲ ਕੇ ਕਰਦੀਆਂ ਹਨ ਅਤੇ ਕਿਸੇ ਵੀ ਬੁਲਾਰੇ ਜਾਂ ਵਿਅਕਤੀ ਵਿਸ਼ੇਸ਼ ਦੀਆਂ ਸੇਵਾਵਾਂ ਨਹੀਂ ਲਈਆਂ ਜਾਂਦੀਆਂ | ਸਮਾਪਤੀ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਭਾਈ ਜਸਪਾਲ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਹੁੰਦੇ ਹੋਏ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਜੀ ਦੇ ਮਹੀਨਾਵਾਰੀ ਪਾਠਾਂ ਦੀ ਲੜੀ ਦੌਰਾਨ ਸੰਗਤਾਂ ਵਲੋਂ ਬਹੁਤ ਵੱਡਾ ਸਹਿਯੋਗ ਮਿਲ ਰਿਹਾ ਹੈ | ਇਸ ਲੜੀ ਦਾ ਮੁੱਖ ਮੰਤਵ ਸੰਗਤਾਂ ਨੂੰ ਗੁਰਬਾਣੀ, ਗੁਰਮਤਿ ਅਤੇ ਸਮਾਜ ਸੇਵਾ ਨਾਲ ਜੋੜਨਾ ਹੈ | ਸਮਾਗਮ ਦੀ ਸੇਵਾ ਗਿਆਨ ਸਿੰਘ ਤੇ ਬੀਬੀ ਬਖ਼ਸ਼ੀਸ਼ ਸਿੰਘ ਵਲੋਂ ਲਈ ਗਈ ਅਤੇ ਸਮਾਪਤੀ ਸਮੇਂ ਸੁਸਾਇਟੀ ਵਲੋਂ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ | ਇਸ ਮੌਕੇ ਦੀਦਾਰ ਸਿੰਘ ਗਹੂੰਣ ਸੇਵਾਮੁਕਤ ਡੀ. ਐੱਸ. ਪੀ., ਐਡਵੋਕੇਟ ਮਦਨ ਗੋਪਾਲ, ਜੱਜ ਕਰਨਵੀਰ ਸਿੰਘ, ਜਗਜੀਤ ਸਿੰਘ ਸੈਣੀ, ਪਰਮਿੰਦਰ ਸਿੰਘ ਕੰਵਲ, ਮਨੋਜ ਕੰਡਾ, ਵਿਨੋਦ ਅਗਨੀਹੋਤਰੀ, ਮਨੋਜ ਜਗਪਾਲ, ਜਗਦੀਪ ਸਿੰਘ ਕੈਸ਼ੀਅਰ, ਸੁੱਚਾ ਸਿੰਘ, ਸੁਰਜੀਤ ਸਿੰਘ ਮਹਿਤਪੁਰੀ, ਜੋਗਾ ਸਿੰਘ ਐਸ. ਡੀ. ਓ., ਪਰਮਜੀਤ ਸਿੰਘ ਮੂਸਾਪੁਰ, ਮਨਮੋਹਨ ਸਿੰਘ ਕੰਵਲ, ਪਰਮਜੀਤ ਕੌਰ ਇੰਸਪੈਕਟਰ, ਜਗਜੀਤ ਸਿੰਘ ਬਾਟਾ, ਬਖ਼ਸ਼ੀਸ਼ ਸਿੰਘ ਸੈਣੀ, ਮੁਖਵਿੰਦਰ ਪਾਲ ਸਿੰਘ, ਗੁਰਚਰਨ ਸਿੰਘ ਪਾਬਲਾ, ਰਾਮਪਾਲ ਰਾਏ, ਅਨੂਪ ਨਈਅਰ, ਹਰਦੀਪ ਸਿੰਘ ਸੈਂਹਬੀ, ਗੁਰਪਾਲ ਸਿੰਘ, ਬਲਵੀਰ ਸਿੰਘ, ਤੇਜਾ ਸਿੰਘ, ਸੁਖਵਿੰਦਰ ਸਿੰਘ, ਬੀਬੀ ਹਰਦੀਪ ਕੌਰ, ਸਤਬੀਰ ਕੌਰ, ਇੰਦਰਜੀਤ ਕੌਰ, ਅਵਤਾਰ ਕੌਰ, ਮਨਿੰਦਰ ਕੌਰ ਵੀ ਸ਼ਾਮਲ ਸਨ |