ਔੜ, 4 ਮਈ (ਗੁਰਨਾਮ ਸਿੰਘ ਸੈਣੀ)-ਖ਼ਾਲਸਾ ਪਬਲਿਕ ਸਕੂਲ ਔੜ ਵਿਖੇ ਮਜ਼ਦੂਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਨਛੱਤਰ ਸਿੰਘ ਸੁਮਨ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਕ ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ | ਭਾਰਤ ਹੀ ਨਹੀਂ ਸਗੋਂ ਦੁਨੀਆਂ ਦੇ ਕਰੀਬ ਅੱਠ ਦੇਸ਼ਾਂ ਵਿਚ ਇਸ ਦਿਨ ਫੈਕਟਰੀਆਂ ਵਿਚ ਰਾਸ਼ਟਰੀ ਛੁੱਟੀ ਹੁੰਦੀ ਹੈ | ਇਹ ਦਿਨ ਮਜ਼ਦੂਰਾਂ ਦੀ ਮਿਹਨਤ ਦੇ ਸਨਮਾਨ ਦੇ ਰੂਪ ਵਿਚ ਮਨਾਇਆ ਜਾਂਦਾ ਹੈ | ਉਨ੍ਹਾਂ ਦੇ ਹੱਕਾਂ ਲਈ ਜਾਗਰੂਕਤਾ ਪੈਦਾ ਕੀਤੀ ਜਾਂਦੀ ਹੈ ਤੇ ਨਾਲ ਹੀ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਬਾਰੇ ਵਿਸਥਾਰ ਸਹਿਤ ਆਪਣੇ ਵਿਚਾਰ ਸਾਂਝੇ ਕੀਤੇ | ਪਿ੍ੰਸੀਪਲ ਰਣਜੀਤ ਕੌਰ ਤੂਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਮਜ਼ਦੂਰਾਂ ਤੋਂ ਪਹਿਲਾਂ ਪਹਿਲੇ ਸਮੇਂ 'ਚ 10 ਤੋਂ 16 ਘੰਟੇ ਕੰਮ ਲਿਆ ਜਾਂਦਾ ਸੀ, ਇਸ ਕਾਰਨ ਵਿਰੋਧ ਕੀਤਾ ਗਿਆ | ਅਧਿਆਪਕਾਂ ਮੈਡਮ ਬਲਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਦੱਸਿਆ ਕਿ ਭਾਰਤ ਵਿਚ ਪਹਿਲੀ ਵਾਰ ਮਜ਼ਦੂਰ ਦਿਵਸ 1923 ਨੂੰ ਮਦਰਾਸ 'ਚ ਮਨਾਇਆ ਗਿਆ ਸੀ | ਇਸ ਦਿਨ ਦੀ ਅਹਿਮੀਅਤ ਨੂੰ ਸਮਝਣਾ ਚਾਹੀਦਾ ਹੈ ਅਤੇ ਹਰ ਮਜ਼ਦੂਰ ਦੇ ਯੋਗਦਾਨ ਦੀ ਕਦਰ ਕਰਨੀ ਚਾਹੀਦੀ ਹੈ | ਇਸ ਮੌਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਜੋ ਪਹਿਲੇ, ਦੂਸਰੇ, ਤੀਸਰੇ ਸਥਾਨ 'ਤੇ ਆਏ ਉਨ੍ਹਾਂ ਨੂੰ ਵਧੀਆ ਸਨਮਾਨ ਚਿੰਨ੍ਹ ਦੇ ਕੇ ਮੈਨੇਜਿੰਗ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ | ਇਸ ਮੌਕੇ ਸੇਵਾ ਮੁਕਤ ਮੁੱਖ ਅਧਿਆਪਕ ਕਸ਼ਮੀਰ ਸਿੰਘ, ਮੈਡਮ ਬਲਜੀਤ ਕੌਰ, ਸਾਰਿਕਾ ਸ਼ਰਮਾ, ਰਜਨੀ ਕੁਮਾਰੀ, ਜਸਵੀਰ ਕੌਰ, ਮਨਪ੍ਰੀਤ ਕੌਰ, ਲਵਪ੍ਰੀਤ ਕੌਰ, ਮਨਦੀਪ ਕੌਰ, ਰਵਿੰਦਰ ਕੌਰ ਤੋਂ ਇਲਾਵਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ |