31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮੁੱਖ ਮੰਤਰੀ ਦੀ ਆਮਦ 'ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਜੀ. ਟੀ. ਯੂ ਦੇ ਆਗੂਆਂ ਦੀ ਗਿ੍ਫ਼ਤਾਰੀ ਨਿੰਦਣਯੋਗ

Ad Position 21
No active advertisement
ਅਜੀਤ ਡੈਸਕ 05-05-2026
ਕੋਟਫ਼ਤੂਹੀ, 4 ਮਈ (ਅਟਵਾਲ)-ਮੁੱਖ ਮੰਤਰੀ ਦੀ ਦਸੂਹਾ ਆਮਦ 'ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਗÏਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਨੂੰ ਪ੍ਰਸ਼ਾਸਨ ਵਲੋਂ ਗਿ੍ਫ਼ਤਾਰ ਕਰ ਕੇ ਥਾਣੇ ਡੱਕਣਾ ਸਰਕਾਰ ਦੀ ਬÏਖਲਾਹਟ ਨੂੰ ਦਰਸਾਉਂਦਾ ਹੈ | ਇਹ ਪ੍ਰਗਟਾਵਾ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਪਰਮਜੀਤ ਕਾਤਿਬ, ਅਜੇ ਕੁਮਾਰ, ਉਂਕਾਰ ਸਿੰਘ, ਸਗਲੀ ਰਾਮ ਤੇ ਹਰਮਨੋਜ ਕੁਮਾਰ ਨੇ ਕਰਦੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ 'ਚ ਆਉਣ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲ ਕਰਨ ਤੇ ਹੋਰ ਮੁਲਾਜ਼ਮ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਦਾਅਵਾ ਕਰਦੀ ਸੀ ਅਤੇ ਹੁਣ ਚਾਰ ਸਾਲ ਬੀਤਣ ਉਪਰੰਤ ਵੀ ਕੋਈ ਵੀ ਮੰਗ ਭਾਵੇਂ ਉਹ ਪੁਰਾਣੀ ਪੈਨਸ਼ਨ ਹੋਵੇ ਅਤੇ ਭਾਵੇਂ ਕਈ ਹੋਰ ਮੰਗਾਂ, ਸਰਕਾਰ ਮੰਗਾਂ ਪੂਰੀਆਂ ਕਰਨ ਦੀ ਬਜਾਏ ਪੁਲਿਸ ਪ੍ਰਸ਼ਾਸਨ ਰਾਹੀਂ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਜਾਂ ਥਾਣਿਆਂ 'ਚ ਡੱਕ ਰਹੀ ਹੈ | ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਦਸੂਹਾ ਆਮਦ 'ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਤੇ ਉਨ੍ਹਾਂ ਨਾਲ ਲਗਪਗ ਵੀਹ ਐਨ. ਪੀ. ਐੱਸ. ਸਾਥੀਆਂ ਨੂੰ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ਤੇ ਹਾਜੀਪੁਰ ਥਾਣੇ ਡੱਕਣਾ ਤੇ ਗÏਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ ਅਮਰ ਸਿੰਘ ਅਤੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਨੂੰ ਟਾਂਡਾ ਥਾਣੇ ਡੱਕਣ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ |
Ad Position 22
No active advertisement
ਪਿਛਲੀ ਖ਼ਬਰ ਫਾਰਮੇਸੀ ਤੇ ਪੋਲੀਟੈਕਨਿਕ ਦੇ ਨਤੀਜਿਆਂ 'ਚ ਸੇਂਟ ਸੋਲਜਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਭਾਜਪਾ ਵਲੋਂ ਜੰਗੀ ਲਾਲ ਮਹਾਜਨ ਦੀ ਅਗਵਾਈ ਹੇਠ ਜੇਤੂ ਮਾਰਚ
Ad Position 24