12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਆਸ਼ਾ ਵਰਕਰ ਯੂਨੀਅਨ ਵਲੋਂ ਸੂਬਾ ਪੱਧਰੀ ਰੈਲੀ ਲਈ ਜਥਾ ਹੋਇਆ ਰਵਾਨਾ

Ad Position 21
No active advertisement
ਅਜੀਤ ਡੈਸਕ 06-05-2026

ਸੜੋਆ, 5 ਮਈ (ਬਲਵਿੰਦਰ ਨਾਨੋਵਾਲੀਆ)-ਆਸ਼ਾ ਵਰਕਰ ਫੈਸੀਲੀਟੇਟਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਅਮਰਜੀਤ ਕੌਰ ਦੀ ਅਗਵਾਈ ਵਿਚ ਦਰਜਨਾਂ ਵਰਕਰਾਂ ਜਥੇਬੰਦੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਚੰਡੀਗੜ੍ਹ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ ਲਈ ਰਵਾਨਾ ਹੋਈਆਂ | ਵਰਕਰਾਂ ਦੇ ਜਥੇ ਨੂੰ ਸੂਬਾ ਪੱਧਰੀ ਰੈਲੀ ਲਈ ਰਵਾਨਾ ਕਰਨ ਸਮੇਂ ਬੀਬੀ ਅਮਰਜੀਤ ਕੌਰ ਨੇ ਪਿੰਡ ਖੁਰਦਾਂ ਵਿਖੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਬੰਦੀ ਨਾਲ ਇਹ ਵਾਅਦਾ ਕੀਤਾ ਸੀ ਕਿ ਸੂਬੇ ਅੰਦਰ 'ਆਪ' ਸਰਕਾਰ ਬਣਨ 'ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸੂਬੇ ਅੰਦਰ 'ਆਪ' ਸਰਕਾਰ ਦਾ ਚਾਰ ਸਾਲ ਤੋਂ ਵੱਧ ਸਮਾਂ ਸਰਕਾਰ ਬਣਾਏ ਨੂੰ ਹੋ ਚੁੱਕਾ ਹੈ, ਪਰ ਸੂਬਾ ਸਰਕਾਰ ਨੇ ਜਥੇਬੰਦੀਆਂ ਦੀਆਂ ਜਾਇਜ਼ ਮੰਗਾਂ ਵੱਲ ਅਜੇ ਤੱਕ ਕੋਈ ਵੀ ਧਿਆਨ ਨਹੀਂ ਦਿੱਤਾ, ਜਿਸ ਨਾਲ ਸਮੂਹ ਜਥੇਬੰਦੀ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਬੀਬੀ ਅਮਰਜੀਤ ਕੌਰ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜਥੇਬੰਦੀ ਮੰਗ ਕਰਦੀ ਹੈ ਕਿ ਵੱਧ ਰਹੀ ਮਹਿੰਗਾਈ ਦੇ ਹਿਸਾਬ ਨਾਲ ਉਨ੍ਹਾਂ ਨੂੰ ਮਿਲਣ ਵਾਲਾ ਮਾਣ ਭੱਤਾ ਵਧਾ ਕੇ 26000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ | ਸੂਬੇ ਦੇ ਬਾਕੀ ਮੁਲਾਜ਼ਮਾਂ ਦੀ ਤਰ੍ਹਾਂ ਉਨ੍ਹਾਂ ਨੂੰ ਵੀ ਸਮੇਂ-ਸਮੇਂ 'ਤੇ ਇੰਕਰੀਮੈਂਟ ਸਮੇਤ ਹੋਰ ਲੋੜੀਂਦੇ ਲਾਭ ਮੁਹੱਈਆ ਕਰਵਾਏ ਜਾਣ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਪ੍ਰਤੀ ਪੰਜਾਬ ਦੀਆਂ ਸਮੂਹ ਆਸ਼ਾ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਸਮੂਹ ਵਰਕਰਾਂ ਨੂੰ ਸੂਬਾ ਸਰਕਾਰ ਦੇ ਖ਼ਿਲਾਫ਼ ਸਖ਼ਤ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਬਲਵਿੰਦਰ ਕੌਰ ਸੜੋਆ, ਜਸਵੀਰ ਕੌਰ ਕਰੀਮਪੁਰ ਧਿਆਨੀ, ਰਜਿੰਦਰ ਕੌਰ ਸੜੋਆ, ਅੰਜੂ ਮੱਖੂਪੁਰ, ਸੁਨੀਤਾ ਰਾਣੀ ਚੂਹੜਪੁਰ, ਬੀਨਾ ਰਾਣੀ ਰੌੜੀ, ਮਨਜੀਤ ਕੌਰ ਝੰਡੂਪੁਰ, ਸਰੋਜ ਬਾਲਾ ਸੜੋਆ, ਕਸ਼ਮੀਰ ਕੌਰ ਛਦੌੜੀ, ਹਰਦੀਪ ਕੌਰ ਖੁਰਦਾ, ਮੋਨਿਕਾ ਰਾਣੀ ਐਮਾ ਤੇ ਦੀਪਾ ਰਾਣੀ ਪੋਜੇਵਾਲ ਆਦਿ ਨੇ ਵੀ ਸਰਕਾਰ ਦੇ ਮੁਲਾਜ਼ਮ ਮਾਰੂ ਨੀਤੀ ਦੀ ਕਰੜੀ ਅਲੋਚਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਬਲਾਚੌਰ ਦੇ ਪਿੰਡਾਂ ਦੀਆਂ ਦੁੱਧ ਦੀਆਂ ਡੇਅਰੀਆਂ/ਕੁਲੈਕਸ਼ਨ ਸੈਂਟਰਾਂ ਦੀ ਜਾਂਚ ਅਗਲੀ ਖ਼ਬਰ ਨਵਾਂਸ਼ਹਿਰ 'ਚ ਕਾਂਗਰਸੀ ਕੌਂਸਲਰ ਚੇਤ ਰਾਮ ਭਾਜਪਾ 'ਚ ਹੋਏ ਸ਼ਾਮਿਲ
Ad Position 24