12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਕਲਾ ਆਉਣਗੇ

Ad Position 21
No active advertisement
ਅਜੀਤ ਡੈਸਕ 06-05-2026
ਨਵਾਂਸ਼ਹਿਰ, 5 ਮਈ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਚੁੱਕੇ ਗਏ ਇਤਿਹਾਸਕ ਕਦਮ ਤੇ ਬੇਅਦਬੀ ਵਿਰੁੱਧ ਬਣਾਏ ਗਏ ਸਖ਼ਤ ਕਾਨੂੰਨਾਂ ਦੇ ਧੰਨਵਾਦ ਲਈ ਖਟਕੜ ਕਲਾਂ ਵਿਖੇ ਸ਼ੁਕਰਾਨਾ ਸਮਾਗਮ ਕੀਤਾ ਜਾ ਰਿਹਾ ਹੈ | ਇਸ ਸਮਾਗਮ 'ਚ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਡਾ. ਸੁਖਵਿੰਦਰ ਸੱੁਖੀ ਵਿਧਾਇਕ ਹਲਕਾ ਬੰਗਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਕਰਾਨਾ ਯਾਤਰਾ ਲੈ ਕੇ ਖਟਕੜ ਕਲਾ ਵਿਖੇ ਪਹੁੰਚ ਕੀਤੀ ਜਾ ਰਹੀ ਹੈ | ਸਮਾਗਮ 'ਚ ਵੱਡੀ ਗਿਣਤੀ ਵਿਚ ਜਥੇਬੰਦੀਆਂ ਅਤੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਆਮ ਆਦਮੀ ਪਾਰਟੀ ਦੇ ਮਿਹਨਤੀ ਵਰਕਰ ਵੀ ਪਹੁੰਚ ਰਹੇ ਹਨ | ਉਨ੍ਹਾਂ ਆਖਿਆ ਕਿ ਜੋ ਕਦਮ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਦੀਆਂ ਕਾਰਵਾਈਆਂ ਨੂੰ ਰੋਕਣ ਲਈ ਕੀਤਾ ਹੈ ਇਹ ਇਕ ਇਤਿਹਾਸਿਕ ਕਦਮ ਹੈ | ਉਨ੍ਹਾਂ ਦੱਸਿਆ ਕਿ ਇਹ ਸਮਾਗਮ ਰੀਅਲ ਗਾਰਡਨ ਰਿਜੋਰਟ ਖਟਕੜ ਕਲਾਂ ਵਿਖੇ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਸਮੇਤ ਕਥਿਤ ਦੋਸ਼ੀ ਕੀਤੇ ਕਾਬੂ ਅਗਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਬਲਾਚੌਰ ਦੇ ਪਿੰਡਾਂ ਦੀਆਂ ਦੁੱਧ ਦੀਆਂ ਡੇਅਰੀਆਂ/ਕੁਲੈਕਸ਼ਨ ਸੈਂਟਰਾਂ ਦੀ ਜਾਂਚ
Ad Position 24