12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੱਛਮੀ ਬੰਗਾਲ ਚੋਣਾਂ 'ਚ ਭਾਜਪਾ ਦੀ ਜਿੱਤ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ 'ਤੇ ਲਗਾਈ ਮੋਹਰ-ਸੰਦੀਪ ਭਾਟੀਆ ਆਦੋਆਣਾ

Ad Position 21
No active advertisement
ਅਜੀਤ ਡੈਸਕ 06-05-2026
ਟੱਪਰੀਆਂ ਖੁਰਦ, 5 ਮਈ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਸੰਦੀਪ ਸੋਨੂੰ ਭਾਟੀਆ ਆਦੋਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਗਾਲ, ਅਸਾਮ ਤੇ ਹੋਰ ਰਾਜਾਂ ਦੇ ਸ਼ਾਨਦਾਰ ਨਤੀਜੇ ਆਉਣ ਦੀ ਖੁਸ਼ੀ ਵਿਚ ਹਲਕਾ ਬਲਾਚੌਰ ਹੀ ਨਹੀਂ ਸਗੋਂ ਪੂਰੇ ਪੰਜਾਬ ਸੂਬੇ ਦੇ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਬੰਗਾਲ ਦੀ ਜਨਤਾ ਜੋ ਸੰਤਾਪ ਭੋਗ ਰਹੀ ਸੀ ਉਸ ਤੋਂ ਨਿਜਾਤ ਭਾਜਪਾ ਪਾਰਟੀ ਦੀ ਸ਼ਾਨਦਾਰ ਜਿੱਤ ਮਗਰੋਂ ਮਿਲੀ ਹੈ ਤੇ ਇਹ ਸ਼ਪਸ਼ਟ ਹੋ ਗਿਆ ਹੈ ਕਿ ਦੇਸ਼ ਵਾਸੀ ਖਾਸ ਕਰਕੇ ਬੰਗਾਲ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੂੰ ਸਵੀਕਾਰ ਕਰਕੇ ਭਾਜਪਾ ਦੀ ਜਿੱਤ ਨੂੰ ਯਕੀਨੀ ਬਣਾਇਆ ਹੈ | ਭਾਟੀਆ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਸੂਬੇ ਦੇ ਲੋਕ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ 'ਤੇ ਪਹਿਰਾ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਦੀਪ ਕੌਰ ਵਲੋਂ ਬੀ. ਐਸ. ਸੀ. ਨਰਸਿੰਗ (ਪਹਿਲਾ ਸਾਲ) 'ਚ... ਅਗਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ -ਕੰਗ
Ad Position 24