ਬੰਗਾ, 5 ਮਈ (ਧਰਮਵੀਰ ਪਾਲ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਜਮਾਤ ਬੀ. ਐਸ. ਸੀ. ਨਰਸਿੰਗ ਪਹਿਲਾ ਸਾਲ (ਦੂਸਰਾ ਸਮੈਸਟਰ) ਬੈਚ 2024-2028 ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ ਤੇ ਜਮਾਤ ਦੇ ਸਾਰੇ ਵਿਦਿਆਰਥੀ ਸ਼ਾਨਦਾਰ ਅੰਕਾਂ ਨਾਲ ਪਾਸ ਹੋਏ ਹਨ | ਪਿ੍ੰਸੀਪਲ ਰਮਨਦੀਪ ਕੌਰ ਨੇ ਦੱਸਿਆ ਕਿ ਇਸ ਵਾਰ ਜਮਾਤ ਵਿਚੋਂ ਪਹਿਲਾ ਸਥਾਨ ਹਰਦੀਪ ਕੌਰ ਪੁੱਤਰੀ ਹਰਮੇਲ ਸਿੰਘ, ਸੁਰਿੰਦਰ ਕੌਰ ਜ਼ਿਲ੍ਹਾ ਜਲੰਧਰ ਨੇ ਸ਼ਾਨਦਾਰ 8.23 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਕੀਤਾ ਜਦਕਿ ਦੂਜਾ ਸਥਾਨ ਪ੍ਰਭਜੋਤ ਕੌਰ ਪੁੱਤਰੀ ਸੁਰਜੀਤ ਸਿੰਘ, ਸੁਖਜਿੰਦਰ ਕੌਰ ਫਿਲੌਰ ਨੇ ਸ਼ਾਨਦਾਰ 7.52 ਐਸ. ਜੀ. ਪੀ. ਏ. ਅੰਕਾਂ ਨਾਲ ਅਤੇ ਤੀਜਾ ਸਥਾਨ ਰਾਜਵੀਰ ਕੌਰ ਪੁੱਤਰੀ ਗੁਰਨੇਕ ਸਿੰਘ, ਕੁਲਵਿੰਦਰ ਕੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ 7.48 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਕੀਤਾ | ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵਲੋਂ ਬੀ. ਐਸ. ਸੀ. ਨਰਸਿੰਗ ਪਹਿਲਾ ਸਾਲ (ਦੂਸਰਾ ਸਮੈਸਟਰ) ਦੇ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈਆਂ ਦਿੱਤੀਆਂ | ਇਸ ਮੌਕੇ ਵੰਦਨਾ ਬਸਰਾ ਜਮਾਤ ਇੰਚਾਰਜ, ਮੁਹੰਮਦ ਯੂਨਸ ਵਾਨੀ ਜਮਾਤ ਇੰਚਾਰਜ, ਸੁਨੀਤਾ ਲਖਵਾੜਾ, ਰੀਤੂ, ਗੁਰਦੀਪ ਕੌਰ, ਮੈਡਮ ਨੇਹਾ ਕੁਮਾਰੀ, ਆਕਿਬ ਜਵੇਦ ਤੇ ਜਮਾਤ ਦੇ ਟੌਪਰ ਨਰਸਿੰਗ ਵਿਦਿਆਰਥੀ ਹਾਜ਼ਰ ਸਨ |