12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸਿੱਖ ਨੈਸ਼ਨਲ ਕਾਲਜ ਬੰਗਾ ਦਾ ਐਮ. ਏ. ਅਰਥ ਸ਼ਾਸਤਰ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 06-05-2026
ਬੰਗਾ, 5 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਤੋਂ ਐਲਾਨੇ ਐੱਮ. ਏ. ਅਰਥ ਸ਼ਾਸਤਰ ਸਮੈਸਟਰ ਪਹਿਲੇ ਦੇ ਨਤੀਜਿਆਂ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਕਾਲਜ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਉਨ੍ਹਾਂ ਦੇ ਕਾਲਜ ਦੀ ਵਿਦਿਆਰਥਣ ਸਿਮਰਨਜੋਤ ਕੌਰ ਤੰਬੜ ਨੇ 8.20 ਸੀ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ ਤੀਜਾ ਅਤੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਤੇ ਪ੍ਰੀਆ ਨੇ 7.40 ਸੀ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ ਅੱਠਵਾਂ ਤੇ ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਿਲ ਕਰਕੇ ਅਤੇ ਪਰਮਿੰਦਰ ਸਿੰਘ ਨੇ 7.00 ਸੀ. ਜੀ. ਪੀ. ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ 11ਵਾਂ ਸਥਾਨ ਤੇ ਜ਼ਿਲ੍ਹੇ ਚੋਂ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਚਮਕਾਇਆ ਹੈ | ਉਨ੍ਹਾਂ ਦੇ ਆਏ ਨਤੀਜੇ 'ਤੇ ਵਿਭਾਗ ਮੁਖੀ ਪ੍ਰੋ. ਤਵਿੰਦਰ ਕੌਰ ਤੇ ਪ੍ਰੋ. ਸਿਮਰਨਪ੍ਰੀਤ ਕੌਰ ਨੂੰ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਐਮ. ਪੀ. ਕੰਗ ਤੇ ਵਿਧਾਇਕਾ ਕਟਾਰੀਆ ਵਲੋਂ ਪੋਜੇਵਾਲ ਵਿਖੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਅਗਲੀ ਖ਼ਬਰ ਜੈਜ਼ੀ ਚੌਧਰੀ ਦੇ ਯੂਥ ਪ੍ਰਧਾਨ ਨਵਾਂਸ਼ਹਿਰ ਬਣਨ ਨਾਲ ਆਪ ਵਰਕਰਾਂ 'ਚ ਖੁਸ਼ੀ ਦੀ ਲਹਿਰ - ਪਵਨ ਰੀਠੂ, ਸਤਨਾਮ ਕਟਵਾਰਾ
Ad Position 24