ਪੋਜੇਵਾਲ ਸਰਾਂ, 5 ਮਈ (ਨਵਾਂਗਰਾਈਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਤੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਪੋਜੇਵਾਲ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ | ਇਸ ਮੌਕੇ ਆਪਣੇ ਸੰਬੋਧਨ ਵਿਚ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ, ਸਿੱਖਿਆ, ਪੀਣ ਵਾਲਾ ਸਾਫ਼ ਪਾਣੀ, ਸੜਕਾਂ, ਗਲੀਆਂ-ਨਾਲੀਆਂ ਤੇ ਖੇਡਾਂ ਸਮੇਤ ਹਰ ਤਰ੍ਹਾਂ ਦੀਆਂ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਮਲਵਿੰਦਰ ਸਿੰਘ ਕੰਗ ਨੇ ਅੱਗੇ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ ਹੈ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਮੁਕੰਮਲ ਕੀਤੇ ਪ੍ਰਾਜੈਕਟ ਲੋਕ ਨੂੰ ਸਪੁਰਦ ਕੀਤੇ ਜਾਣਗੇ | ਓਪਨ ਜਿੰਮ ਤੇ ਖੇਡ ਮੈਦਾਨ ਬਣਨ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵੱਲ ਆਉਣਗੇ ਅਤੇ ਕਮਿਊਨਿਟੀ ਹਾਲ ਬਣਨ ਨਾਲ ਸਮਾਜਿਕ ਸਮਾਗਮਾਂ ਲਈ ਢੁਕਵੀਂ ਥਾਂ ਮਿਲੇਗੀ | ਉਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਗਰਾਂਟਾਂ ਦੀ ਸਹੀ ਵਰਤੋਂ ਕਰਨ ਅਤੇ ਕੰਮਾਂ ਦੀ ਗੁਣਵੱਤਾ ਬਰਕਰਾਰ ਰੱਖਣ | ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ, ਅਸ਼ੋਕ ਕੁਮਾਰ ਕਟਾਰੀਆ, ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਸਤਨਾਮ ਜਲਾਲਪੁਰ, ਸੇਠੀ ਉਧਨੋਵਾਲ ਚੇਅਰਮੈਨ, ਪਵਨ ਕੁਮਾਰ ਸਰਪੰਚ ਪੋਜੇਵਾਲ, ਆਤਮਾ ਰਾਮ ਟੋਰੋਵਾਲ ਬਲਾਕ ਪ੍ਰਧਾਨ, ਕਮਲਜੀਤ ਕੌਰ ਹਲਕਾ ਇੰਚਾਰਜ, ਵਿਪਨ ਕੁਮਾਰ ਰੀਠੂ, ਸਤਨਾਮ ਸਿੰਘ ਸਰਪੰਚ ਕਟਵਾਰਾਂ ਖ਼ੁਰਦ, ਕੁਲਵਿੰਦਰ ਸਿੰਘ ਸਰਪੰਚ ਟੋਰੋਵਾਲ, ਨਰੇਸ਼ ਕੁਮਾਰ ਨੀਟਾ ਚੇਅਰਮੈਨ, ਹਰਮੇਸ਼ ਲਾਲ ਕਟਵਾਰਾਂ, ਹੁਸਨ ਲਾਲ ਪ੍ਰਧਾਨ ਝੰਡੂਪੁਰ, ਹੁਸਨ ਲਾਲ ਬੂਥਗੜ, ਮਨੋਹਰ ਲਾਲ ਪੋਜੇਵਾਲ, ਭੁਪਿੰਦਰ ਲੱਕੀ ਬਲਾਕ ਸੰਮਤੀ ਮੈਂਬਰ, ਰਣਬੀਰ ਸਿੰਘ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |