ਨਵਾਂਸ਼ਹਿਰ, 5 ਮਈ (ਦੀਦਾਰ ਸਿੰਘ ਸ਼ੇਤਰਾ)-ਪਾਵਰਕਾਮ ਸਰਕਲ ਨਵਾਂਸ਼ਹਿਰ ਦੇ ਗੇਟ 'ਤੇ ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਪਾਵਰਕਾਮ ਐਂਡ ਟਰਾਸਕੋ ਪੈਨਸ਼ਨਰ ਯੂਨੀਅਨ ਏਟਕ ਵੱਲੋਂ ਸਾਂਝੇ ਤੌਰ 'ਤੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਸਮਰਪਿਤ ਝੰਡਾ ਲਹਿਰਾਇਆ ਗਿਆ | ਇਸ ਮੌਕੇ 'ਤੇ ਸਰਕਲ ਪ੍ਰਧਾਨ ਹਸ਼ਮਤ ਅਲੀ, ਸਕੱਤਰ ਮਨੀ ਰਾਮ ਅਤੇ ਸਰਕਲ ਅਤੇ ਮੰਡਲ ਆਗੂ ਗੁਰਦੀਪ ਸਿੰਘ ਪ੍ਰਧਾਨ, ਕਰਨੈਲ ਸਿੰਘ ਪ੍ਰਧਾਨ, ਕੁਲਵੰਤ ਸਿੰਘ, ਹਰਬੰਸ ਸਿੰਘ, ਦੇਵਿੰਦਰ ਸਿੰਘ ਭੱਟੀ, ਕੁੰਦਨ ਸਿੰਘ ਮੂਸਾਪੁਰੀ, ਪ੍ਰਭਾਕਰ ਤਿਵਾੜੀ, ਰਾਮ ਆਸਰਾ, ਵਿਜੇ ਸਿੰਘ, ਜਗਦੀਸ਼ ਸਿੰਘ, ਰਾਮ ਲਖਣ ਕੈਸ਼ੀਅਰ, ਹਰਮੇਸ਼ ਲਾਲ, ਹਰੀ ਕਿਸ਼ਨ, ਲਛਮਣ ਦਾਸ ਅਤੇ ਏਟਕ ਦੇ ਆਗੂ ਰੋਡਵੇਜ਼ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਜਗਤਾਰ ਸਿੰਘ, ਸਕੱਤਰ ਗੁਰਮੇਲ ਚੰਦ ਸਾਰੇ ਬੁਲਾਰਿਆਂ ਵੱਲੋਂ ਸ਼ਿਕਾਗੋ ਵਿਖੇ ਮਜ਼ਦੂਰਾਂ ਵੱਲੋਂ ਅੱਠ ਘੰਟੇ ਕੰਮ ਲਈ ਕੀਤੇ ਅੰਦੋਲਨ ਵਿੱਚ ਹੋਏ ਸ਼ਹੀਦਾਂ ਨੂੰ ਯਾਦ ਕਰਦਿਆਂ ਮਜ਼ਦੂਰ ਦਿਵਸ ਮਨਾਇਆ ਗਿਆ | ਬੁਲਾਰਿਆਂ ਵੱਲੋਂ ਮੋਦੀ ਸਰਕਾਰ ਦੇ ਮਜ਼ਦੂਰਾਂ ਦੇ ਹੱਕਾਂ 'ਤੇ ਮਾਰੇ ਜਾ ਰਹੇ ਡਾਕਿਆਂ ਦੀ ਗੱਲ ਕਰਦਿਆਂ ਕਿਹਾ ਕਿ ਮਜ਼ਦੂਰ ਦਿਵਸ ਸਾਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦਾ ਸੱਦਾ ਦਿੰਦਾ ਹੈ | ਉਹਨਾਂ ਮਜ਼ਦੂਰ ਵਿਰੋਧੀ ਲੇਬਰ ਐਕਟ ਦੇ ਚਾਰ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕਰਨ ਲਈ ਅਪੀਲ ਕੀਤੀ ਗਈ | ਇਸ ਮੌਕੇ ਹਾਜ਼ਰੀਨ ਨੇ ਸਰਕਾਰ ਦੀਆਂ ਮੁਲਾਜ਼ਮ ਮਜ਼ਦੂਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਡੱਟ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਸੁਰੇਸ਼ ਕੁਮਾਰ, ਪ੍ਰਸ਼ੋਤਮ ਲਾਲ, ਬੂਟਾ ਰਾਮ, ਛੋਟੂ ਰਾਮ, ਪੇ੍ਰਮ ਲਾਲ, ਮੋਹਨ ਲਾਲ, ਅਮਰੀਕ ਸਿੰਘ, ਕੁਲਵੰਤ ਸਿੰਘ, ਕੁਲਵਿੰਦਰ ਪਾਲ, ਸੁਰਿੰਦਰ ਸਿੰਘ ਰਾਣਾ, ਇਕਬਾਲ ਸਿੰਘ, ਸ਼ਿਵ ਕੁਮਾਰ, ਨਛੱਤਰ ਪਾਲ, ਕਸ਼ਮੀਰੀ ਲਾਲ, ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ 'ਚ ਹੋਰ ਸਾਥੀਆਂ ਨੇ ਵੀ ਸ਼ਮੂਲੀਅਤ ਕੀਤੀ |