12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ-ਬਿਮਲ ਚੌਧਰੀ

Ad Position 21
No active advertisement
ਅਜੀਤ ਡੈਸਕ 06-05-2026
ਸੜੋਆ, 5 ਮਈ (ਬਲਵਿੰਦਰ ਨਾਨੋਵਾਲੀਆ)-2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪਿਛਲੇ 20 ਦੇ ਇਤਿਹਾਸ ਨੂੰ ਮੁੜ ਤੋਂ ਸਿਰਜਿਆ ਜਾਵੇਗਾ | ਇਹ ਵਿਚਾਰ ਚੌਧਰੀ ਬਿਮਲ ਕੁਮਾਰ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਨੇ ਪਿੰਡ ਮਾਹੀਪੁਰ ਵਿਖੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਪਿੰਡ ਵਾਸੀਆਂ ਨਾਲ ਚਰਚਾ ਕਰਨ ਸਮੇਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹੀ ਸੂਬੇ ਦੇ ਹਰ ਵਰਗ ਨੂੰ ਸਾਫ ਸੁਥਰਾ ਪ੍ਰਸ਼ਾਸਨ ਦੇ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਦੇਖਿਆ ਜਾਵੇ ਤਾਂ ਬੇਰੁਜਗਾਰੀ ਦੇ ਹਲ ਲਈ ਸਭ ਤੋਂ ਵਧ ਨੌਕਰੀਆਂ ਅਕਾਲੀ ਸਰਕਾਰ ਵਲੋਂ ਦਿੱਤੀਆ ਗਈਆਂ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ: ਬਾਦਲ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਅਣਗਿਣਤ ਸਹੂਲਤਾਂ ਪ੍ਰਦਾਨ ਕੀਤੀਆਂ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਵਿਧਾਨ ਸਭਾ ਹਲਕਾ ਬਲਾਚੌਰ ਲਈ ਸੰਦੀਪ ਹਨੀ ਟੌਂਸਾ ਨੂੰ ਇਲਾਕੇ ਦੀ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਲਈ ਸਮੁੱਚੇ ਅਕਾਲੀ ਵਰਕਰਾਂ ਨੂੰ ਆਪਣੇ ਗਿਲੇ ਸ਼ਿਕਵੇ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਹੁਣ ਤੋਂ ਹੀ ਕਮਰਕੱਸੇ ਕਰ ਲੈਣੇ ਚਾਹੀਦੇ ਹਨ |
Ad Position 22
No active advertisement
ਪਿਛਲੀ ਖ਼ਬਰ ਫੱਟੀ ਬਸਤਾ ਚੌਂਕ ਤੋਂ ਸਲੋਹ ਪਿੰਡ ਤੱਕ ਸੜਕ ਦੀ ਮੰਦੀ ਹਾਲਤ ਦੇ ਮੁੱਦੇ ਨੂੰ ਲੈ ਕੇ ਧਰਨਾ 11 ਨੂੰ ਅਗਲੀ ਖ਼ਬਰ ਕਾਰ ਬੇਕਾਬੂ ਹੋ ਪਲਟੀ ਖਾ ਕੇ ਦੂਜੇ ਪਾਸੇ ਜਾ ਡਿੱਗੀ ਇੰਡੀਕਾ ਕਾਰ ਨੇ ਅੱਗੇ ਜਾ ਰਹੀ ਐਕਸ ਯੂ. ਵੀ. ਕਾਰ ਨੂੰ ਮਾਰੀ ਸਾ...
Ad Position 24