ਨਵਾਂਸ਼ਹਿਰ, 5 ਮਈ (ਦੀਦਾਰ ਸਿੰਘ ਸ਼ੇਤਰਾ)-ਵਿਕਾਸ ਨਗਰ ਸੇਵਾ ਸੁਸਾਇਟੀ, ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਤੇ ਪਿੰਡ ਸਲੋਹ ਦੇ ਵਾਸੀਆਂ ਸਮੇਤ ਸਲੋਹ ਰੋਡ ਮਾਰਕੀਟ ਦੇ ਦੁਕਾਨਦਾਰਾਂ ਦੀ ਹੋਈ ਸਾਂਝੀ ਮੀਟਿੰਗ ਦੌਰਾਨ ਫੱਟੀ ਬਸਤਾ ਚੌਕ ਤੋਂ ਲੈ ਕੇ ਪਿੰਡ ਸਲੋਹ ਦੇ ਗੇਟ ਤੱਕ ਟੁੱਟੀ ਹੋਈ ਸੜਕ ਦੇ ਮੁੱਦੇ ਨੂੰ ਲੈ ਕੇ ਸਖ਼ਤ ਫੈਸਲਾ ਲਿਆ ਹੈ | ਇਸ ਸੰਬੰਧੀ ਹੋਈ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਵਿਕਾਸ ਨਗਰ ਸੇਵਾ ਸੁਸਾਇਟੀ ਤੇ ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਨੇ ਪਹਿਲਾਂ ਕਈ ਵਾਰ ਨਗਰ ਕੌਂਸਲ ਅਧਿਕਾਰੀਆਂ ਨੂੰ ਮਿਲਣ 'ਤੇ ਵੀ ਕੋਈ ਕਾਰਵਾਈ ਨਹੀਂ ਹੋਈ, ਕਾਰਨ ਡਾਇਰੈਕਟ ਐਕਸ਼ਨ ਲਿਆ ਜਾਵੇ | ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਵੀ ਸੜਕ ਦੀ ਮੰਦੀ ਹਾਲਤ ਦੇ ਮੁੱਦੇ ਨੂੰ ਲੈ ਕੇ ਮੰਗ-ਪੱਤਰ ਦਿੱਤਾ ਗਿਆ ਸੀ | ਵਿਕਾਸ ਨਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਰੇਸ਼ਮ ਸਿੰਘ ਖਾਲਸਾ ਵਿਕਾਸ ਨਗਰ ਤੇ ਮਾਡਲ ਟਾਊਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਲੋਹ ਵਾਸੀਆਂ ਤੇ ਦੋਵਾਂ ਮੁਹੱਲਿਆਂ ਦੇ ਵਾਸੀ 11 ਮਈ ਨੂੰ ਸਵੇਰੇ ਦਸ ਵਜੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਹਰਜਿੰਦਰ ਪਾਲ, ਪਿਆਰਾ ਲਾਲ ਲਾਖਾ, ਕਸ਼ਮੀਰ ਸਿੰਘ, ਹੰਸਰਾਜ, ਹਰਭਜਨ ਸਿੰਘ, ਰਮੇਸ਼ ਸ਼ਰਮਾ, ਕੁਲਵਿੰਦਰ ਸਿੰਘ ਪੰਚ, ਜਤਿੰਦਰ ਕੁਮਾਰ, ਅਮਿਤ ਕੁਮਾਰ, ਜਗਤਾਰ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਸ਼ੀਲ ਕੁਮਾਰ, ਦਿਲਜੀਤ ਸਿੰਘ, ਕਮਲ, ਹਰਭਜਨ ਸਿੰਘ ਸੈਣੀ, ਰਜਿੰਦਰ ਸਿੰਘ ਸੈਣੀ ਆਦਿ ਵੀ ਹਾਜ਼ਰ ਸਨ |