ਕਾਠਗੜ੍ਹ, 5 ਮਈ (ਹਰਸਿਮਰਨ ਜੋਤ ਸਿੰਘ ਕਲੇਰ) - ਪਿਛਲੇਂ ਦਿਨੀਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਜੀਤ ਰਾਮ ਦੇ ਪਰਿਵਾਰਕ ਮੈਂਬਰਾਂ ਵਲੋਂ ਅੰਤਿਮ ਅਰਦਾਸ ਸਮਾਗਮ ਪਿੰਡ ਬੱਛੂਆਂ ਵਿਖੇ ਕਰਵਾਇਆ ਗਿਆ | ਜਿਸ 'ਚ ਬਿਗ੍ਰੇਡੀਅਰ ਰਾਜ ਕੁਮਾਰ ਸੀਨੀਅਰ ਆਗੂ ਆਮ ਆਦਮੀ ਪਾਰਟੀ ਅਤੇ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਅਤੇ ਪਾਰਟੀ ਦੇ ਬਲਾਕ ਕੋਆਰਡੀਨੇਟਰ ਜਸਵਿੰਦਰ ਸਿੰਘ ਨੇ ਪਹੁੰਚ ਕੇ ਜੀਤ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਕਿਹਾ ਕਿ ਜੀਤ ਰਾਮ ਦੇ ਚਲੇ ਜਾਣ ਨਾਲ ਪਰਿਵਾਰ ਦੇ ਨਾਲ-ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਇਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ | ਇਸ ਮੌਕੇ 'ਤੇ ਕੈਪਟਨ ਤਰਸੇਮ ਸਿੰਘ, ਜਸਵੀਰ ਸਿੰਘ, ਬਲਬੀਰ ਸਿੰਘ, ਰਵੀ ਕੁਮਾਰ, ਸੁਰਜੀਤ ਰਾਮ, ਜੁਗਿੰਦਰ ਪਾਲ ਅਤੇ ਜੀਤ ਰਾਮ ਦੇ ਸੱਜਣ ਮਿੱਤਰ ਰਿਸ਼ਤੇਦਾਰ ਤੇ ਸਕੇ ਸਬੰਧੀ ਮੌਜੂਦ ਰਹੇ |