12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸਰਕਾਰੀ ਸਕੂਲ ਸੰਧਵਾਂ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਇਆ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 06-05-2026
ਕਟਾਰੀਆਂ, 5 ਮਈ (ਪੇ੍ਰਮੀ ਸੰਧਵਾਂ) - ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਕਾਰਜਕਾਰੀ ਪਿ੍ੰ. ਗੁਰਦੀਪ ਸਿੰਘ ਗਿੱਲ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਸਕੂਲ ਦੇ ਨਵੇਂ ਸ਼ੈਸ਼ਨ ਦੀ ਅਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਜੀ ਦੇ ਮੁੱਖ ਕਥਾਵਾਚਕ ਗਿਆਨੀ ਭਾਈ ਗੁਰਵਿੰਦਰ ਸਿੰਘ ਨੇ ਗੁਰਬਾਣੀ ਦੇ ਸ਼ਬਦਾਂ ਦਾ ਵਿਆਖਿਆ ਸਹਿਤ ਗੁਣਗਾਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਉਪਰੰਤ ਸਕੂਲ ਦੇ ਹੋਣਹਾਰ ਬੱਚਿਆਂ ਨੂੰ ਸਾਬਕਾ ਪਿ੍ੰ. ਹਰਭਜ ਰਾਮ, ਲੈਕ. ਗੁਰਦੀਪ ਸਿੰਘ ਗਿੱਲ, ਠੇਕੇਦਾਰ ਸੁਰਜੀਤ ਸਿੰਘ ਸੰਘੂ, ਨਰਿੰਦਰ ਸਿੰਘ ਸੰਧੂ ਸਾਬਕਾ ਜੇ. ਈ, ਪ੍ਰਵਾਸੀ ਭਾਰਤੀ ਸੁਰਿੰਦਰ ਸਿੰਘ ਸੰਧੂ, ਭੁਪਿੰਦਰ ਸਿੰਘ ਕੰਵਲ ਭਰੋਮਜਾਰਾ ਆਦਿ ਸ਼ਖਸ਼ੀਅਤਾਂ ਵਲੋਂ ਸਨਮਾਨਿਤ ਕੀਤਾ ਗਿਆ | ਉਪਰੰਤ ਗਿਆਨੀ ਭਾਈ ਗੁਰਵਿੰਦਰ ਸਿੰਘ ਵਲੋਂ ਸਕੂਲ ਦੀ ਚੜ੍ਹਦੀ ਕਲਾ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਗਈ | ਉਪਰੰਤ ਭਾਈ ਗੁਰਵਿੰਦਰ ਸਿੰਘ ਦਾ ਵੀ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਲੈਕ. ਗੁਰਦੀਪ ਸਿੰਘ ਗਿੱਲ ਨੇ ਸਮਾਗਮ 'ਚ ਆਈਆਂ ਸਖਸ਼ੀਅਤਾਂ ਅਤੇ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਦੀ ਬਦੌਲਤ ਹੀ ਸਕੂਲ ਦਾ ਹਰ ਸਾਲ ਨਤੀਜਾ ਵਧੀਆ ਆਉਂਦਾ ਹੈ ਜੋ ਸਾਡੇ ਸਾਰਿਆਂ ਲਈ ਬਹੁਤ ਹੀ ਵੱਡੀ ਮਾਣ ਵਾਲੀ ਗੱਲ ਹੈ | ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਠੇਕੇਦਾਰ ਸੁਰਜੀਤ ਸਿੰਘ ਸੰਧੂ, ਪਿ੍ੰ. ਕਰਮਜੀਤ ਸਿੰਘ, ਹਰਭਜ ਰਾਮ, ਭੁਪਿੰਦਰ ਸਿੰਘ ਭਰੋਮਜਾਰਾ, ਸੁਰਿੰਦਰ ਸਿੰਘ ਗਿੱਲ, ਵਿਨੋਦ ਹੀਰਾ, ਸਰਬਜੀਤ ਹੀਰਾ ਪੰਚ, ਦੇਸ ਰਾਜ ਹੀਰਾ, ਸੁਖਵੀਰ ਸਿੰਘ, ਸੁਖਦੇਵ ਸਿੰਘ, ਕੁਲਜਿੰਦਰ ਸਿੰਘ ਕਾਹਲੋਂ, ਸੰਤੋਸ਼ ਕੁਮਾਰੀ, ਪਰਮਜੀਤ ਕੌਰ ਭਰੋਮਜਾਰਾ, ਰਣਦੀਪ ਕੌਰ, ਪੂਨਮ ਠਾਕੁਰ, ਜੋਤੀ ਸਾਹਨੀ, ਹਰਲੀਨ ਕੌਰ ਗਿੱਲ, ਭੁਪਿੰਦਰ ਕੌਰ, ਸ਼ਮਾ ਹੀਰਾ, ਰਮਨਪ੍ਰੀਤ ਕੌਰ, ਅਸ਼ਵਨੀ ਕੁਮਾਰ, ਵਿਜੇ ਕੰਗਰੌੜ, ਮੈਡਮ ਨੀਲਮ ਭਾਰਦਵਾਜ, ਕੁਲਵਿੰਦਰ ਕੌਰ, ਸੰਤੋਸ਼ ਰਾਣੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੌਧਰੀ ਮੀਨਾ ਸੂੰਢ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਐਸ. ਸੀ. ਵਿੰਗ ਮੈਂਬਰ ਬਣਾਉਣ 'ਤੇ ਹਾਈਕਮਾਨ ਦਾ ਧੰਨਵਾਦ ਅਗਲੀ ਖ਼ਬਰ ਲੈਂਡ ਪੂਲਿੰਗ ਪਾਲਸੀ ਨੂੰ ਮੁੜ ਲਾਗੂ ਕਰਨ ਦਾ ਜ਼ਬਰਦਸਤ ਵਿਰੋਧ ਹੋਵੇਗਾ-ਕਰਨ ਸਿੰਘ ਰਾਣਾ
Ad Position 24