ਬਹਿਰਾਮ, 5 ਮਈ (ਨਛੱਤਰ ਸਿੰਘ ਬਹਿਰਾਮ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਨੈਸ਼ਨਲ ਚੇਅਰਮੈਨ ਐਸ. ਸੀ. ਵਿੰਗ ਰਾਜਿੰਦਰਾਪਾਲ ਗੌਤਮ, ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕਰਦਿਆਂ ਅਮਰਜੀਤ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ ਨੇ ਕਿਹਾ ਕਿ ਸਾਬਕਾ ਵਿਧਾਇਕ ਸਵ: ਚੌਧਰੀ ਤਰਲੋਚਨ ਸਿੰਘ ਸੂੰਢ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਧਰਮ ਪਤਨੀ ਚੌਧਰੀ ਮੀਨਾ ਸੂੰਢ ਨੂੰ ਪਾਰਟੀ ਹਾਈਕਮਾਨ ਨੇ ਆਲ ਇੰਡੀਆਂ ਕਾਂਗਰਸ ਕਮੇਟੀ ਐਸ. ਸੀ. ਵਿੰਗ ਮੈਂਬਰ ਬਨਾਉਣ 'ਤੇ ਅਸੀਂ ਸਮੂਹ ਕਾਂਗਰਸੀ ਹਾਈਕਮਾਨ ਦਾ ਧੰਨਵਾਦ ਕਰਦੇ ਹਾਂ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਮਿਹਨਤ ਕਰਦੇ ਰਹਾਂਗੇ | ਧੰਨਵਾਦ ਕਰਨ ਵਾਲਿਆਂ ਵਿੱਚ ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀ, ਵਾਈਸ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਕੁਲਥਮ, ਕਾਂਗਰਸ ਸੇਵਾ ਦਲ ਦੇ ਬਲਾਕ ਪ੍ਰਧਾਨ ਅਮਰਜੀਤ ਕਲਸੀ, ਹਰਬੰਤ ਸਿੰਘ ਮਕਸੂਦਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਸੀਨੀਅਰ ਕਾਂਗਰਸ ਆਗੂ ਡਾ. ਨਰੰਜਣ ਪਾਲ, ਰਾਮ ਦਾਸ ਸਿੰਘ ਬਲਾਕ ਪ੍ਰਧਾਨ ਔੜ, ਗੁਰਦੀਪ ਸਿੰਘ ਖੋਥੜਾਂ, ਠੇਕੇਦਾਰ ਮੱਖਣ ਲਾਲ ਪੀਪਾਰੰਗੀ, ਨੰਬਰਦਾਰ ਗਿਆਨ ਚੰਦ ਚੱਕਮੰਡੇਰ, ਬੀਬੀ ਰਸ਼ਪਾਲ ਕੌਰ ਸਰਪੰਚ ਤਲਵੰਡੀ ਜੱਟਾਂ, ਸੁਰਜੀਤ ਸਿੰਘ ਕਲਸੀ, ਜਸਵਿੰਦਰ ਮੱਟੂ ਫਰਾਲਾ, ਇਰਵਨ ਰੱਤੂ ਸਾਬਕਾ ਸੰਮਤੀ ਮੈਂਬਰ, ਪਰਮਜੀਤ ਕਲਸੀ, ਬਲਵਿੰਦਰ ਸਿੰਘ ਚਾਹਲ, ਹਰਦੀਪ ਕੁਮਾਰ ਪੰਚ ਆਦਿ ਦੇ ਨਾਂਅ ਜ਼ਿਕਰਯੋਗ ਹਨ |