12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਬਾਬਾ ਗੋਲਾ ਸਕੂਲ ਬੰਗਾ ਦੀਆਂ ਦੋ ਵਿਦਿਆਰਥਣਾਂ ਐਨ. ਐਮ. ਐਮ. ਐਸ. ਪ੍ਰੀਖਿਆ ਪਾਸ ਕਰਨ 'ਚ ਹੋਈਆਂ ਸਫ਼ਲ

Ad Position 21
No active advertisement
ਅਜੀਤ ਡੈਸਕ 06-05-2026
ਬੰਗਾ, 5 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖਿਆ ਵਿਭਾਗ ਵਲੋਂ ਜਨਵਰੀ ਮਹੀਨੇ ਵਿਚ ਲਈ ਐਨ. ਐਮ. ਐਮ. ਐਸ. ਦੀ ਪ੍ਰੀਖਿਆ ਵਿਚ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਤਨੂ ਕੁਮਾਰੀ ਪੁੱਤਰੀ ਦੀਪਕ ਕੁਮਾਰ ਤੇ ਮੰਨਤ ਸੱਲ੍ਹਣ ਪੁੱਤਰੀ ਵਿਜੇ ਕੁਮਾਰ ਨੇ ਸਫ਼ਲਤਾ ਪੂਰਵਕ ਮੱਲਾਂ ਮਾਰੀਆਂ | ਸਕੂਲ ਇੰਚਾਰਜ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਨੈਸ਼ਨਲ ਮੀਨਸ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਸਰਕਾਰ ਵਲੋਂ ਹਰ ਸਾਲ ਸਰਕਾਰੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਹੋਰ ਸ਼ਾਨਦਾਰ ਨਤੀਜਿਆਂ ਲਈ ਪ੍ਰੇਰਿਤ ਕਰਨ ਵਾਸਤੇ ਲਈ ਜਾਂਦੀ ਹੈ | ਐਲਾਨੇ ਗਏ ਐਨ. ਐਮ. ਐਮ. ਐਸ. ਦੇ ਨਤੀਜੇ 'ਚ ਅੱਠਵੀਂ ਜਮਾਤ ਦੀਆਂ ਇਨ੍ਹਾਂ ਵਿਦਿਆਰਥਣਾਂ ਦਾ ਨਾਂਅ ਵੀ ਸ਼ਾਮਿਲ ਹੈ | ਇਹ ਵਿਦਿਆਰਥਣਾਂ ਬਹੁਤ ਹੀ ਹੋਣਹਾਰ ਹਨ | ਸਮੂਹ ਸਟਾਫ਼ ਨੇ ਇਹਨਾਂ ਵਿਦਿਆਰਥਣਾਂ ਤੇ ਇਨ੍ਹਾਂ ਦੇ ਮਾਪਿਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਮਲੇਰੀਆ ਦੇ ਮੁਕੰਮਲ ਖ਼ਾਤਮੇ ਲਈ ਬਲੱਡ ਸਲਾਈਡਾਂ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕੀਤਾ ਜਾਵੇ-ਡਾ. ਰਾਕੇਸ਼ ਪਾਲ ਅਗਲੀ ਖ਼ਬਰ ਬੰਗਾ 'ਚ ਕਾਂਗਰਸੀ ਕੌਂਸਲਰ ਅਕਾਲੀ ਦਲ 'ਚ ਹੋਏ ਸ਼ਾਮਿਲ
Ad Position 24