12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮਲੇਰੀਆ ਦੇ ਮੁਕੰਮਲ ਖ਼ਾਤਮੇ ਲਈ ਬਲੱਡ ਸਲਾਈਡਾਂ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕੀਤਾ ਜਾਵੇ-ਡਾ. ਰਾਕੇਸ਼ ਪਾਲ

Ad Position 21
No active advertisement
ਅਜੀਤ ਡੈਸਕ 06-05-2026
ਨਵਾਂਸ਼ਹਿਰ, 5 ਮਈ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਦੀ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਨੈਸ਼ਨਲ ਵੈਕਟਰ ਬੌਰਨ ਡਿਜੀਜ ਕੰਟਰੋਲ ਪ੍ਰੋਗਰਾਮ ਅਧੀਨ ਮਲੇਰੀਆ, ਡੇਂਗੂ ਤੇ ਹੋਰ ਵੈਕਟਰ-ਬੌਰਨ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਮਹੀਨਾਵਾਰ ਮੀਟਿੰਗ ਕੀਤੀ ਗਈ | ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਮਲਟੀਪਰਪਜ਼ ਹੈਲਥ ਸੁਪਰਵਾਈਜਰ (ਮੇਲ) ਨੇ ਭਾਗ ਲਿਆ | ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਲੇਰੀਆ ਦੇ ਮੁਕੰਮਲ ਖਾਤਮੇ ਲਈ ਬੁਖਾਰ ਦੇ ਮਰੀਜ਼ਾਂ ਦੀਆਂ ਨਿਰਧਾਰਿਤ ਟੀਚਿਆਂ ਮੁਤਾਬਿਕ ਬਲੱਡ ਸਲਾਈਡਾਂ ਬਣਾਈਆਂ ਜਾਣ | ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਮਲੇਰੀਆ ਬੁਖਾਰ ਦੇ ਲੱਛਣ ਹਨ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ | ਮਲੇਰੀਆ ਦਾ ਟੈਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ | ਡਾ. ਰਾਕੇਸ਼ ਪਾਲ ਨੇ ਮਲੇਰੀਆ ਦੀ ਜਾਨਲੇਵਾ ਬਿਮਾਰੀ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਇਆਂ ਇਸ ਦੇ ਫ਼ੈਲਣ ਤੇ ਰੋਕਥਾਮ ਸੰਬੰਧੀ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਵਿੱਚ ਮਲੇਰੀਆ, ਡੇਂਗੂ, ਚਿਕਨਗੁਣੀਆ ਤੇ ਹੋਰ ਵੈਕਟਰ-ਬੌਰਨ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ | ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ ਤੇ ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸਮੇਤ ਹੋਰ ਸਟਾਫ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ 'ਚ ਮਿਲੀ ਜਿੱਤ 'ਤੇ ਭਾਜਪਾ ਆਗੂ ਤੇ ਵਰਕਰ ਹੋਏ ਬਾਗੋ ਬਾਗ਼ ਪੰਜਾਬ 'ਚ ਵੀ ਹੁਣ ਭਾਜਪਾ ਦੀ ਸਰਕਾਰ ਬਣਾਉਣ... ਅਗਲੀ ਖ਼ਬਰ ਬਾਬਾ ਗੋਲਾ ਸਕੂਲ ਬੰਗਾ ਦੀਆਂ ਦੋ ਵਿਦਿਆਰਥਣਾਂ ਐਨ. ਐਮ. ਐਮ. ਐਸ. ਪ੍ਰੀਖਿਆ ਪਾਸ ਕਰਨ 'ਚ ਹੋਈਆਂ ਸਫ਼ਲ
Ad Position 24