ਬਲਾਚੌਰ, 5 ਮਈ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਭਾਰਤੀ ਜਨਤਾ ਪਾਰਟੀ ਬਲਾਚੌਰ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਸਮੂਹ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਬੰਗਾਲ, ਅਸਾਮ ਤੇ ਪੁਡੁਚੇਰੀ ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਸ਼ਾਨਦਾਰ ਪ੍ਰਦਰਸ਼ਨ ਤੇ ਜਿੱਤ ਦਾ ਜਸ਼ਨ ਮਨਾਇਆ | ਇਸ ਮੌਕੇ ਭਾਰੀ ਗਿਣਤੀ ਵਿਚ ਇਕੱਠੇ ਹੋਏ ਭਾਜਪਾ ਆਗੂਆਂ ਤੇ ਵਰਕਰਾਂ ਨੇ ਢੋਲ ਦੀਆਂ ਤਾਲਾਂ 'ਤੇ ਭੰਗੜੇ ਪਾਏ ਅਤੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੰਗਾਲ, ਅਸਾਮ, ਪੁਡੁਚੇਰੀ ਦੀ ਜਿੱਤ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਦੇਸ਼ ਦੀ ਜਨਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਵਿਚ ਪੂਰਨ ਵਿਸ਼ਵਾਸ ਰੱਖਦੀ ਹੈ | ਇਸ ਪ੍ਰੋਗਰਾਮ ਦੌਰਾਨ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਵਰਿੰਦਰ ਕੌਰ ਥਾਂਦੀ, ਸੰਦੀਪ ਭਾਟੀਆ ਸੋਨੂੰ ਤੇ ਪ੍ਰਵੀਨ ਪੁਰੀ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਪ੍ਰਣ ਲਿਆ | ਇਸ ਮੌਕੇ ਸਥਾਨਕ ਇਕਾਈ ਦੇ ਸੀਨੀਅਰ ਆਗੂ ਜਸਵੰਤ ਸਿੰਘ ਕੰਗਣਾ, ਰਾਣਾ ਨਰਦੇਵ ਸਿੰਘ, ਬਾਬਾ ਗੁਰਮੀਤ ਸਿੰਘ ਬਕਾਪੁਰ, ਮਨੋਹਰ ਲਾਲ ਆਨੰਦ, ਗੁਰਪਾਲ ਸਿੰਘ ਧੌਲ, ਮੁਲਾਜ਼ਮ ਆਗੂ ਰਵੀ ਰਾਣਾ, ਪਰਮਜੀਤ ਸੁਦੇਹੜਾ, ਸੰਦੀਪ ਭੂੰਬਲਾ ਸੂਰਾਪੁਰ, ਨੰਦ ਕਿਸ਼ੋਰ, ਪੰਕਜ ਕੁਮਾਰ, ਮਨੋਹਰ ਲਾਲ ਓਹਰੀ, ਹੁਸਨ ਲਾਲ ਮੇਹਰ, ਸੁਰਿੰਦਰ ਪਾਲ, ਵਰਿੰਦਰ ਰਜਵਾੜਾ, ਕਾਲਾ ਡੇਅਰੀ, ਵਿਸ਼ਵ ਵਿਜੇ, ਵਿਜੇ ਟਕਾਰਲਾ, ਸੋਨੀ ਗੜ੍ਹੀ ਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ |