12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚਣਗੇ ਬਲਾਚੌਰ ਬਾਬਾ ਬਲਰਾਜ ਮੰਦਰ ਨੇੜੇ ਹਲਕਾ ਬਲਾਚੌਰ ਵਾਸੀ ਕਰਨਗੇ ਸਵਾਗਤ -ਸੰਤੋਸ਼ ਕਟਾਰੀਆਂ

Ad Position 21
No active advertisement
ਅਜੀਤ ਡੈਸਕ 06-05-2026
ਬਲਾਚੌਰ, 5 ਮਈ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਤੇ ਸਤਿਕਾਰ ਦੀ ਰਾਖੀ ਲਈ ਚੁੱਕੇ ਗਏ ਇਤਿਹਾਸਕ ਕਦਮਾਂ ਤੇ ਬੇਅਦਬੀ ਵਿਰੁੱਧ ਬਣਾਏ ਗਏ ਸਖ਼ਤ ਕਾਨੂੰਨਾਂ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਵਿੱਢੀ ਗਈ 'ਸ਼ੁਕਰਾਨਾ ਯਾਤਰਾ' ਬਲਾਚੌਰ ਹਲਕੇ ਵਿਚ ਦਾਖਲ ਹੋ ਰਹੀ ਹੈ | ਯਾਤਰਾ ਦੇ ਸਵਾਗਤ ਲਈ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਗਈਆਂ ਹਨ | ਇਸ ਸੰਬੰਧੀ ਵਿਧਾਇਕ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 6 ਮਈ ਨੂੰ 10 ਵਜੇ ਬਲਾਚੌਰ ਸਥਿਤ ਬਾਬਾ ਬਲਰਾਜ ਮੰਦਰ ਨਜ਼ਦੀਕ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦਾ ਇਥੇ ਪਹੁੰਚਣ 'ਤੇ ਪਾਰਟੀ ਵਰਕਰਾਂ ਤੇ ਇਲਾਕਾ ਨਿਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਨਾਲ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ | ਵਿਧਾਇਕਾ ਕਟਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਵਿਚ ਅਹਿਮ ਸੋਧਾਂ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਮੁੱਖ ਮਕਸਦ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੀਆਂ ਸ਼ਕਤੀਆਂ ਨੂੰ ਕਰਾਰਾ ਜਵਾਬ ਦੇਣਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੁਰੱਖਿਅਤ ਰੱਖਣਾ ਹੈ | ਵਿਧਾਇਕ ਸੰਤੋਸ਼ ਕਟਾਰੀਆ ਨੇ ਸਮੂਹ ਹਲਕਾ ਨਿਵਾਸੀਆਂ, ਪੰਚਾਂ-ਸਰਪੰਚਾਂ ਤੇ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਅੱਜ ਵੱਡੀ ਗਿਣਤੀ ਵਿਚ ਬਾਬਾ ਬਲਰਾਜ ਜੀ ਮੰਦਰ ਨੇੜੇ ਪਹੁੰਚ ਕੇ ਮੁੱਖ ਮੰਤਰੀ ਦੇ ਵਿਚਾਰ ਸੁਣਨ | ਉਨ੍ਹਾਂ ਕਿਹਾ ਕਿ ਇਹ ਯਾਤਰਾ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਗੁਰੂ ਸਾਹਿਬ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਏਗੀ |
Ad Position 22
No active advertisement
ਪਿਛਲੀ ਖ਼ਬਰ ਰਮਨਦੀਪ ਸਿੰਘ ਥਿਆੜਾ ਦਾ ਆਕਸਫੋਰਡ ਯੂਨੀਵਰਸਿਟੀ 'ਚ ਸਨਮਾਨ ਅਗਲੀ ਖ਼ਬਰ ਪੱਛਮੀ ਬੰਗਾਲ 'ਚ ਮਿਲੀ ਜਿੱਤ 'ਤੇ ਭਾਜਪਾ ਆਗੂ ਤੇ ਵਰਕਰ ਹੋਏ ਬਾਗੋ ਬਾਗ਼ ਪੰਜਾਬ 'ਚ ਵੀ ਹੁਣ ਭਾਜਪਾ ਦੀ ਸਰਕਾਰ ਬਣਾਉਣ...
Ad Position 24