12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੰਜਾਬ ਰਾਜ ਬਿਜਲੀ ਬੋਰਡ ਟੈਕਨੀਕਲ ਸਰਵਿਸ ਯੂਨੀਅਨ ਮੰਡਲ ਬੰਗਾ ਨੇ ਮਜ਼ਦੂਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 06-05-2026
ਬੰਗਾ, 5 ਮਈ (ਧਰਮਵੀਰ ਪਾਲ)-ਪੰਜਾਬ ਰਾਜ ਬਿਜਲੀ ਬੋਰਡ ਟੈਕਨੀਕਲ ਸਰਵਿਸ ਯੂਨੀਅਨ ਮੰਡਲ ਬੰਗਾ ਦੇ ਕਰਮਚਾਰੀਆਂ ਵਲੋਂ ਵਣ ਮੰਡਲ ਬੰਗਾ 220 ਕੇ. ਵੀ. ਸਬ ਸਟੇਸ਼ਨ ਵਿਖੇ ਮਜ਼ਦੂਰ ਦਿਵਸ ਮਨਾਇਆ | ਇਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਮਜ਼ਦੂਰ ਮੁਲਾਜ਼ਮ ਏਕਤਾ ਦੇ ਨਾਅਰੇ ਲਗਾਏ ਗਏ | ਝੰਡੇ ਦੀ ਰਸਮ ਡਿਵੀਜ਼ਨ ਪ੍ਰਧਾਨ ਹਰਜਿੰਦਰ ਕੁਮਾਰ, ਸਾਬਕਾ ਪ੍ਰਧਾਨ ਸੁਰਿੰਦਰ ਪਾਲ, ਸਕੱਤਰ ਬਲਵਿੰਦਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਵਿਚ ਮੁਲਾਜ਼ਮਾਂ ਦੇ ਹੱਕ ਬਾਰੇ ਕੋਈ ਵੀ ਗੱਲ ਨਾ ਕਰਨ ਬਾਰੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ | ਉਨ੍ਹਾਂ ਕਿਹਾ ਕਿ ਡੀ. ਏ. ਦੀਆਂ ਕਿਸ਼ਤਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਤਾਂ ਯੂਨੀਅਨ ਵਲੋਂ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਜੇ. ਈ. ਪਰਮਾਨੰਦ, ਮਲਕੀਤ ਚੰਦ, ਦਿਨੇਸ਼ ਕੁਮਾਰ, ਸੰਯੋਗ ਸਿੰਘ, ਗੁਰਜੀਤ ਪਾਲ, ਸਤਵੰਤ ਸਿੰਘ, ਜੀਵਨ ਕੁਮਾਰ, ਨਿਰੰਜਨ ਸਿੰਘ, ਜੋਗਿੰਦਰ ਪਾਲ ਜੇ. ਈ., ਮੋਹਨ ਲਾਲ, ਰਿੰਕੂ, ਜਸਪਾਲ ਅਤੇ ਸੀ. ਐਚ. ਵੀ. ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਰਮਨਦੀਪ ਸਿੰਘ ਥਿਆੜਾ ਦਾ ਆਕਸਫੋਰਡ ਯੂਨੀਵਰਸਿਟੀ 'ਚ ਸਨਮਾਨ
Ad Position 24