29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਰਾਹੋਂ ਪੁਲਿਸ ਵਲੋਂ ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਕਾਬੂ

Ad Position 21
No active advertisement
ਅਜੀਤ ਡੈਸਕ 08-05-2026
ਰਾਹੋਂ, 7 ਮਈ (ਉਂਕਾਰ ਸਿੰਘ ਰਾਠੋਰ)-ਰਾਹੋਂ ਪੁਲਿਸ ਵਲੋਂ ਬੀਤੇ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਰਾਹੋਂ ਤੋਂ ਘੱਕੇਵਾਲ ਰੋਡ ਹੁੰਦੇ ਹੋਏ ਨਹਿਰ ਬਿਸਤ ਦੁਆਬ ਨਹਿਰ ਵੱਲ ਦੀ ਰਾਹੋਂ ਨਵਾਂਸ਼ਹਿਰ ਰੋਡ ਵੱਲ ਜਾ ਰਹੀ ਸੀ ਜਦੋਂ ਪੁਲਿਸ ਘੱਕੇਵਾਲ ਮੋੜ ਕੋਲ ਪੁੱਜੀ ਤਾਂ ਉੱਥੇ ਇਕ ਨੌਜਵਾਨ ਸ਼ੱਕੀ ਹਾਲਤ 'ਚ ਝਾੜੀਆਂ ਕੋਲ ਹਰਕਤ ਕਰਦਾ ਦਿਖਾਈ ਦਿੱਤਾ ਉਸ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਨੌਜਵਾਨ ਨੂੰ ਗਿ੍ਫਤਾਰ ਕਰ ਲਿਆ ਹੈ ਤੇ ਉਸ ਦੀ ਪਹਿਚਾਣ ਦਲਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮੁਹੱਲਾ ਪਹਾੜ ਸਿੰਘ ਰਾਹੋਂ ਵਜੋਂ ਹੋਈ | ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਨੌਜਵਾਨ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ | ਇਸ ਮੌਕੇ ਐਸ. ਐਚ. ਓ. ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਕਸੂਦਪੁਰ-ਸੂੰਢ ਦਾਣਾ ਮੰਡੀ 'ਚ ਕਣਕ ਦੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਾਰਨ ਮਜ਼ਦੂਰ ਡਾਢੇ ਪ੍ਰੇਸ਼ਾਨ ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਵਲੋਂ 'ਆਪ' ਆਗੂਆਂ ਰਣਵੀਰ ਚੇਚੀ ਤੇ ਪ੍ਰਵੀਨ ਵਿਸ਼ਸ਼ਿਟ ਨੂੰ ਕੀਤਾ ਨਜ਼ਰਬੰਦ
Ad Position 24