29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਖਾਦਾਂ ਦੀ ਸੰਤੁਲਿਤ ਵਰਤੋਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 08-05-2026
ਨਵਾਂਸ਼ਹਿਰ, 7 ਮਈ (ਜਸਬੀਰ ਸਿੰਘ ਨੂਰਪੁਰ)-ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਸ਼ਹੀਦ ਭਗਤ ਸਿੰਘ ਨਗਰ ਵਲੋਂ ਪਿੰਡ ਧਰਮਕੋਟ ਵਿਖੇ 'ਖਾਦਾਂ ਦੀ ਸੰਤੁਲਿਤ ਵਰਤੋਂ' ਮੁਹਿੰਮ ਅਧੀਨ ਜਾਗਰੂਕਤਾ ਕੈਂਪ ਲਗਾਇਆ | ਪ੍ਰੋਗਰਾਮ ਵਿਚ 48 ਕਿਸਾਨਾਂ ਨੇ ਹਿੱਸਾ ਲਿਆ | ਇਸ ਦੌਰਾਨ ਡਾ. ਪ੍ਰਦੀਪ ਕੁਮਾਰ, ਡਿਪਟੀ ਡਾਇਰੈਕਟਰ, ਕਿ੍ਸ਼ੀ ਵਿਗਿਆਨ ਕੇਂਦਰ, ਲੰਗੜੋਆ ਨੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਕਿਸਾਨਾਂ ਨੂੰ ਹਰੀ ਖਾਦ ਵਾਲੀਆਂ ਫ਼ਸਲਾਂ ਅਤੇ ਜੀਵਾਣੂੰ ਖਾਦਾਂ ਦੀ ਵਰਤੋਂ ਬਾਰੇ ਵੀ ਜਾਗਰੂਕ ਕੀਤਾ | ਉਨ੍ਹਾਂ ਨੇ ਕਿਸਾਨਾਂ ਨੂੰ ਕੇ. ਵੀ. ਕੇ. ਤੋਂ ਪੀ. ਏ. ਯੂ. ਵਲੋਂ ਸਿਫਾਰਸ਼ ਕੀਤੀਆਂ ਸਾਉਣੀ ਦੀਆਂ ਫਸਲਾਂ ਦੇ ਸੁਧਰੇ ਪ੍ਰਮਾਣਿਤ ਬੀਜ ਖਰੀਦਣ ਦੀ ਅਪੀਲ ਕੀਤੀ | ਤਕਨੀਕੀ ਸੈਸ਼ਨਾਂ ਨੂੰ ਜਾਰੀ ਰੱਖਦੇ ਹੋਏ, ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਉੱਨਤ ਕਿਸਮਾਂ, ਕਾਸ਼ਤ ਦੀਆਂ ਸੁਧਰੀਆਂ ਤਕਨੀਕਾਂ ਅਤੇ ਪੀ. ਏ. ਯੂ. ਵਲੋਂ ਸਿਫਾਰਸ਼ ਝੋਨੇ ਦੀਆਂ ਕਿਸਮਾਂ ਜਿਵੇਂ ਕਿ ਪੀ. ਆਰ. 121, ਪੀ. ਆਰ., ਪੀ. ਆਰ. 128, ਪੀ. ਆਰ. 133 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਪ੍ਰੋਗਰਾਮ ਸਰਦਾਰ ਬਹਾਦਰ ਸਿੰਘ, ਉੱਘੇ ਕਿਸਾਨ, ਵਾਸੀ ਪਿੰਡ ਧਰਮਕੋਟ ਦੁਆਰਾ ਦਿੱਤੇ ਧੰਨਵਾਦ ਦੇ ਨਾਲ ਸਮਾਪਤ ਹੋਇਆ, ਜਿਨ੍ਹਾਂ ਨੇ ਕੈਂਪ ਦੌਰਾਨ ਕਿਸਾਨਾਂ ਦੀ ਡੂੰਘੀ ਦਿਲਚਸਪੀ ਤੇ ਸ਼ਮੂਲੀਅਤ ਲਈ ਪ੍ਰਸ਼ੰਸਾ ਕੀਤੀ | ਕੈਂਪ ਨੇ ਕਿਸਾਨਾਂ ਨੂੰ ਇਕ ਸਿਹਤਮੰਦ ਵਾਤਾਵਰਨ, ਬਿਹਤਰ ਮਿੱਟੀ ਦੀ ਸਿਹਤ ਤੇ ਇਕ ਟਿਕਾਊ ਖੇਤੀਬਾੜੀ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਤੇ ਸੁਧਰੇ ਬੀਜਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੰਗਾ ਵਿਖੇ ਚੌਧਰੀ ਮੀਨਾ ਸੂੰਢ ਹਲਕਾ ਇੰਚਾਰਜ ਬੰਗਾ ਦੀ ਅਗਵਾਈ 'ਚ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਕਿਸਾਨ ਭਰਾ ਗੰਨੇ ਦੀ ਫ਼ਸਲ ਨੂੰ ਕੀੜੇ ਮਕੌੜਿਆਂ ਤੋਂ ਬਚਾਉਣ ਲਈ ਲਗਾਤਾਰ ਖੇਤਾਂ ਦਾ ਨਿਰੀਖਣ ਕਰਦੇ ਰਹਿਣ-ਡਾ. ਲੇਖ ਰਾਜ...
Ad Position 24