29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਡੈਰਿਕ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਮਯਾਬੀ

Ad Position 21
No active advertisement
ਅਜੀਤ ਡੈਸਕ 08-05-2026
ਬੰਗਾ, 7 ਮਈ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਦੇ ਵਿਦਿਆਰਥੀਆਂ ਨੇ ਭੰਗਲ ਕਲਾਂ 'ਚ ਹੋਏ ਇਕ ਕੁਸ਼ਤੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਹ ਮੁਕਾਬਲਾ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਕਰਵਾਇਆ ਗਿਆ ਸੀ ਤੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ ਨੂੰ ਸਮਰਪਿਤ ਸੀ | ਇਸ ਮੁਕਾਬਲੇ ਵਿਚ ਜਮਾਤ 6ਵੀਂ ਐਮਾ ਦੇ ਵਿਦਿਆਰਥੀ ਲਿਵਜੋਤ ਸਿੰਘ ਨੇ ਅੰਡਰ-12 ਉਮਰ ਵਰਗ, 60 ਕਿੱਲੋ ਭਾਰ ਵਰਗ ਵਿਚ ਤੀਜਾ ਸਥਾਨ ਹਾਸਿਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ | ਇਸ ਦੇ ਨਾਲ ਹੀ ਜਮਾਤ ਚੌਥੀ ਫਰੌਸਟ ਦੇ ਇਮਾਨ ਨੇ ਵੀ ਕਾਂਸੀ ਦਾ ਤਗਮਾ ਜਿੱਤਿਆ, ਜਦ ਕਿ ਜਮਾਤ 6ਵੀਂ ਦੇ ਅਮਨਵੀਰ ਨੇ ਅੰਡਰ-50 ਕਿੱਲੋ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ | ਉਪਲਬਧੀ ਨੂੰ ਹੋਰ ਵੀ ਗੌਰਵਮਈ ਬਣਾਉਂਦੇ ਹੋਏ, ਤਿੰਨਾਂ ਵਿਦਿਆਰਥੀਆਂ ਦੀ ਚੋਣ ਆਉਣ ਵਾਲੀ ਰਾਜ ਪੱਧਰੀ ਚੈਂਪੀਅਨਸ਼ਪਿ ਲਈ ਹੋਈ ਹੈ, ਜੋ ਉਨ੍ਹਾਂ ਦੇ ਖੇਡ ਜੀਵਨ ਵਿਚ ਇਕ ਮਹੱਤਵਪੂਰਨ ਮੀਲ ਪੱਥਰ ਹੈ | ਵਿਦਿਆਰਥੀਆਂ ਦੀ ਇਸ ਕਾਮਯਾਬੀ ਦੇ ਮੌਕੇ 'ਤੇ ਸਕੂਲ ਵਿਚ ਇਕ ਵਿਸ਼ੇਸ਼ ਅਸੈਂਬਲੀ ਕਰਵਾਈ ਗਈ, ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਹ ਸਮਾਂ ਸਾਰੇ ਸਕੂਲ ਲਈ ਮਾਣ ਅਤੇ ਪ੍ਰੇਰਣਾ ਦਾ ਪਲ ਬਣ ਗਿਆ | ਅਸੈਂਬਲੀ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਮੈਡਮ ਸ੍ਰੀਮਤੀ ਨੀਨਾ ਭਾਰਦਵਾਜ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪ੍ਰੇਰਣਾਦਾਇਕ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਹਰ ਜੇਤੂ ਕਦੇ ਇਕ ਆਮ ਸ਼ੁਰੂਆਤ ਕਰਨ ਵਾਲਾ ਹੀ ਹੁੰਦਾ ਹੈ ਜੋ ਹਾਰ ਨਹੀਂ ਮੰਨਦਾ, ਸਗੋਂ ਹਮੇਸ਼ਾ ਅੱਗੇ ਵੱਲ ਵੱਧਦਾ ਹੈ | ਤੁਸੀਂ ਸਭ ਆਪਣੀਆਂ ਸੀਮਾਵਾਂ ਤੋਂ ਬਾਹਰ ਨਿਕਲੋ, ਚੁਣੌਤੀਆਂ ਨੂੰ ਸਵੀਕਾਰ ਕਰੋ ਤੇ ਆਪਣੇ ਆਪ ਦਾ ਸਭ ਤੋਂ ਵਧੀਆ ਬਣਾਉਣ ਦੀ ਕੋਸ਼ਿਸ਼ ਕਰੋ |
Ad Position 22
No active advertisement
ਪਿਛਲੀ ਖ਼ਬਰ ਅਵਿਨਾਸ਼ ਰਾਏ ਖੰਨਾ ਨੇ ਦੁਰਗੇਸ਼ ਜੰਡੀ ਨੂੰ ਸੁਪਰਡੈਂਟ ਬਣਨ 'ਤੇ ਦਿੱਤੀ ਵਧਾਈ ਅਗਲੀ ਖ਼ਬਰ ਹਾਈਟੈੱਕ ਨਾਕਾ ਆਸਰੋਂ 'ਤੇ ਪੁਲਿਸ ਵਲੋਂ ਸਖ਼ਤ ਚੈਕਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
Ad Position 24