28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੋਟਰਸਾਈਕਲ ਨੂੰ ਅਣਪਛਾਤੀ ਕਾਰ ਨੇ ਮਾਰੀ ਟੱਕਰ, ਮੋਟਰਸਾਈਕਲ ਚਾਲਕ ਦੀ ਮੌਤ

Ad Position 21
No active advertisement
ਅਜੀਤ ਡੈਸਕ 09-05-2026
ਕਾਠਗੜ੍ਹ, 8 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਨੇੜੇ ਪਿੰਡ ਰਾਏਪੁਰ ਪੈਟਰੋਲ ਪੰਪ ਦੇ ਸਾਹਮਣੇ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਐਸ. ਐਸ. ਐਫ. ਟੀਮ ਦੇ ਇੰਚਾਰਜ ਏ. ਐਸ. ਆਈ. ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਐਕਸੀਡੈਂਟ ਹੋ ਗਿਆ ਹੈ ਤਾਂ ਉਨ੍ਹਾਂ ਨੇ ਤੁਰੰਤ ਜਾ ਕੇ ਵੇਖਿਆ ਕਿ ਇਕ ਮੋਟਰਸਾਈਕਲ ਜਿਸ ਦਾ ਨੰਬਰ ਪੀ. ਬੀ 20 ਈ 5867 ਜਿਸ ਨੂੰ ਸੰਦੀਪ ਕੁਮਾਰ ਪੁੱਤਰ ਪ੍ਰਸ਼ੋਤਮ ਲਾਲ ਵਾਸੀ ਭੇਡੀਆਂ ਮੰਡ ਚਲਾ ਰਿਹਾ ਸੀ ਜੋ ਕਿ ਪੈਟਰੋਲ ਪੰਪ ਦੇ ਸਾਹਮਣੇ ਨੈਸ਼ਨਲ ਹਾਈਵੇ 'ਤੇ ਜਾ ਰਿਹਾ ਸੀ | ਮੌਕੇ 'ਤੇ ਇਕੱਤਰ ਲੋਕਾਂ ਦੇ ਦੱਸਣ ਮੁਤਾਬਿਕ ਇਕ ਐਕਸ ਯੂਵੀ ਗੱਡੀ ਜਿਸ ਨੰਬਰ ਪੀ.ਬੀ 23 ਐਮ 9291 ਹੈ ਜੋ ਕਿ ਮੋਟਰਸਾਈਕਲ ਨੂੰ ਫੇਟ ਮਾਰ ਕੇ ਮੌਕੇ ਤੋਂ ਫਰਾਰ ਹੋ ਗਈ | ਹਾਦਸੇ ਵਿਚ ਮੋਟਰਸਾਈਕਲ ਸਵਾਰ ਸੰਦੀਪ ਕੁਮਾਰ ਦੀ ਮੌਕੇ 'ਤੇ ਮੌਤ ਹੋ ਗਈ ਤੇ ਐਸ. ਐਸ. ਐਫ. ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਿਟੀ ਦੀ ਐਬੂਲੈਂਸ ਰਾਹੀਂ ਲਾਸ਼ ਨੂੰ ਸਰਕਾਰੀ ਹਸਪਤਾਲ ਰੋਪੜ ਵਿਖੇ ਰਖਵਾ ਦਿੱਤਾ ਗਿਆ ਹੈ | ਐਸ. ਐਸ. ਐਫ਼. ਦੀ ਟੀਮ ਵਲੋਂ ਹਾਦਸੇ ਸੰਬੰਧੀ ਚੌਕੀ ਆਸਰੋਂ ਅਤੇ ਕੰਟ੍ਰੋਲਰ ਰੂਮ ਨਵਾਂਸ਼ਹਿਰ ਨੂੰ ਸੂਚਨਾ ਦੇ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਬਦਲੀਆਂ ਦਾ ਪੋਰਟਲ ਨਾ ਖੋਲਿ੍ਹਆ ਤਾਂ ਫਰੰਟ ਵੱਡਾ ਮੋਰਚਾ ਖੋਲ੍ਹੇਗਾ-ਈ. ਟੀ. ਟੀ. ਅਗਲੀ ਖ਼ਬਰ ਸਰਕਾਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਕਾਰਨ, ਮਾਪੇ ਪ੍ਰੇਸ਼ਾਨ
Ad Position 24